28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਗੁਰਲੀਨ ਕੌਰ ਨੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਵਿਚ ਜਿੱਤਿਆ ਸੋਨੇ ਦਾ ਤਗਮਾ <br/>

ਅਜੀਤ ਡੈਸਕ 08-11-2025
ਬਸੀ ਪਠਾਣਾਂ, 7 ਨਵੰਬਰ (ਐੱਚ.ਐੱਸ.ਗੌਤਮ)-ਬੀਤੇ ਦਿਨੀਂ ਲੁਧਿਆਣਾ ਵਿਖੇ ਹੋਏ ਡੀ. ਏ. ਵੀ. ਸਟੇਟ ਲੈਵਲ ਟੂਰਨਾਮੈਂਟ 'ਚ ਪਟਿਆਲੇ ਦੀ ਗੁਰਲੀਨ ਕੌਰ ਨੇ ਬਾਕਸਿੰਗ ਵਿਚ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਮਾਤਾ ਤੇ ਪਿਤਾ ਡਾ. ਨੀਲ ਕਮਲ ਸਿੰਘ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਟੇਟ ਐਵਾਰਡ ਨੌਰੰਗ ਸਿੰਘ ਨੇ ਕਿਹਾ ਕਿ ਅੱਜ ਕੱਲ੍ਹ ਲੜਕੀਆਂ ਕਿਸੇ ਵੀ ਗੱਲੋਂ ਘੱਟ ਨਹੀਂ | ਉਹ ਜਿੱਥੇ ਪੜ੍ਹਾਈ ਵਿਚ ਮੱਲ੍ਹਾਂ ਮਾਰ ਰਹੀਆਂ ਹਨ, ਉੱਥੇ ਨਾਲ ਹੀ ਉਹ ਖੇਡਾਂ ਵਿਚ ਵੀ ਮੱਲ੍ਹਾਂ ਮਾਰ ਰਹੀਆਂ ਹਨ | ਇਸ ਮੌਕੇ 'ਤੇ ਕੋਚ ਅਮਨ ਝਿਲ ਨੇ ਕਿਹਾ ਕਿ ਗੁਰਲੀਨ ਕੌਰ ਪੜਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੱਲ੍ਹਾਂ ਮਾਰ ਰਹੀ ਹੈ | ਇਸ ਮੌਕੇ ਉਨ੍ਹਾਂ ਗੁਰਲੀਨ ਕੌਰ ਨੂੰ ਵਧਾਈ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ |

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਪੁਲਿਸ ਅੜਿੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।