ਅਮਲੋਹ, 7 ਨਵੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਰਤ ਵਿਕਾਸ ਪ੍ਰੀਸ਼ਦ ਅਮਲੋਹ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਰਾਮਲੀਲ੍ਹਾ ਹਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਕਥਾ ਵਾਚਕ ਭਾਈ ਬਚਿੱਤਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸੰਬੰਧੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ ਹੈ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਉਪਰੰਤ ਰਾਸ਼ਟਰੀ ਸਿੱਖ ਸੰਗਤ ਦੇ ਕਾਰਜਕਾਰੀ ਪ੍ਰਧਾਨ ਗੁਰਬਚਨ ਸਿੰਘ ਮੋਖਾ ਵਲੋਂ ਵੀ ਗੁਰੂ ਤੇਗ ਬਹਾਦਰ ਜੀ ਵਲੋਂ ਦਿੱਤੀ ਗਈ ਸ਼ਹੀਦੀ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ | ਇਸ ਮੌਕੇ 'ਤੇ ਭਾਜਪਾ ਆਗੂ ਜਗਦੀਪ ਸਿੰਘ ਚੀਮਾ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਹੈ | ਸਾਨੂੰ ਇਨ੍ਹਾਂ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਭਾਜਪਾ ਆਗੂ ਪ੍ਰਦੀਪ ਗਰਗ, ਤਹਿਸੀਲਦਾਰ ਚਤਿੰਦਰ ਕੁਮਾਰ ਸ਼ਰਮਾ, ਪ੍ਰੀਸ਼ਦ ਪ੍ਰਧਾਨ ਬਿ੍ਜ ਭੂਸ਼ਣ ਗਰਗ, ਸੈਕਟਰੀ ਚਰਨਜੀਤ ਕੁਮਾਰ, ਕੈਸ਼ੀਅਰ ਮੁਹੰਮਦ ਸਮੀਰ, ਡਾ. ਰਾਮ ਸਰੂਪ, ਰਾਕੇਸ਼ ਕੁਮਾਰ ਗਰਗ, ਅਨਿਲ ਗੋਇਲ, ਸ਼ਿਵ ਗਰਗ, ਵਿਨੋਦ ਮਿੱਤਲ, ਯੋਗੇਸ਼ ਬਾਂਸਲ, ਜੋਗਿੰਦਰ ਸਿੰਘ ਨਰੂਲਾ, ਮਾ. ਜਰਨੈਲ ਸਿੰਘ, ਡਾ. ਜਸਵੰਤ ਸਿੰਘ ਅਲਾਦਾਦਪੁਰ, ਹਰਪ੍ਰੀਤ ਸਿੰਘ ਸੋਨੂੰ, ਸੈਂਟੀ ਅਰੋੜਾ, ਦਰਸ਼ਨ ਸਿੰਘ ਬੱਬੀ, ਜਸਵੰਤ ਸਿੰਘ ਗੋਲਡ, ਅਸ਼ੋਕ ਮਿੱਤਲ, ਰਾਜ ਕੁਮਾਰ ਵਰਮਾ, ਨੀਰਜ ਕਰਕਰਾ, ਸੋਨੂੰ ਮਿੱਤਲ, ਪਵਨ ਜਿੰਦਲ, ਗੁਰਪਾਲ ਸਿੰਘ ਬੋਬੀ, ਭੂਸ਼ਣ ਸ਼ਰਮਾ, ਜਤਿੰਦਰ ਰਾਮਗੜ੍ਹੀਆ, ਰਾਜੀਵ ਵਰਮਾ, ਰਾਜਪਾਲ ਗਰਗ, ਵਿਨੈ ਪੁਰੀ, ਧਰਮਵੀਰ ਗੋਇਲ, ਐਡਵੋਕੇਟ ਮੋਹਿਤ ਗਰਗ, ਬਲਤੇਜ ਸਿੰਘ ਮਹਿਮੂਦਪੁਰ, ਰਾਜਨ, ਕੌਂਸਲਰ ਜਸਵਿੰਦਰ ਸਿੰਘ ਬਿੰਦਰ, ਕੁਲਵਿੰਦਰ ਸਿੰਘ, ਪ੍ਰੇਮ ਚੰਦ ਸ਼ਰਮਾ, ਸੁਰਿੰਦਰ ਸਿੰਘ, ਸਵਿੰਦਰ ਮਿੱਤਲ, ਗੁਲਸ਼ਨ ਡੰਗ, ਜਗਦੀਸ਼ ਸਿੰਘ ਲੋਟੇ, ਮਨੋਜ ਖੁੱਲਰ, ਰਾਜ ਸਿੰਘ ਸੋਨੀ, ਸੁਖਮਨੀ ਸੁਸਾਇਟੀ ਦੀ ਪ੍ਰਧਾਨ ਬੀਬੀ ਕਿਰਪਾਲ ਕੌਰ ਆਦਿ ਸੰਗਤਾਂ ਮੌਜੂਦ ਸਨ |