28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਬੀ. ਜ਼ੈੱਡ. ਐੱਸ. ਐੱਫ਼. ਐੱਸ. ਸਕੂਲ ਵਿਖੇ ਅੰਤਰ ਹਾਊਸ ਸ਼ਬਦ ਗਾਇਨ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 08-11-2025
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰ ਹਾਊਸ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਇਸ ਸ਼ਬਦ ਗਾਇਨ ਮੁਕਾਬਲੇ 'ਚ ਬਾਬਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ, ਗੁਰੂ ਗੋਬਿੰਦ ਸਿੰਘ ਹਾਊਸ ਤੇ ਬਾਬਾ ਫ਼ਤਹਿ ਸਿੰਘ ਹਾਊਸ ਨੇ ਦੂਜਾ ਤੇ ਬਾਬਾ ਅਜੀਤ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੁਕਾਬਲੇ ਦੌਰਾਨ ਬੱਚਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਿਤ ਕਵਿਤਾਵਾਂ ਵੀ ਪੜ੍ਹੀਆਂ | ਇਸ ਸਮਾਗਮ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀ ਕੇਸਰੀ ਦੁਪੱਟੇ ਤੇ ਕੇਸਰੀ ਦਸਤਾਰਾਂ ਸਜਾ ਕੇ ਸ਼ਾਮਿਲ ਹੋਏ ਜਿਨ੍ਹਾਂ ਨੇ ਸਮਾਗਮ ਨੂੰ ਖ਼ਾਲਸਾਈ ਰੰਗ ਵਿਚ ਰੰਗ ਦਿੱਤਾ | ਇਸ ਮੌਕੇ ਸਕੂਲ ਪਿੰ੍ਰਸੀਪਲ ਅਰਸ਼ਦੀਪ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨਾਲ ਸੰਬੰਧਿਤ ਅਗਸਤ ਮਹੀਨੇ ਤੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਤਹਿਤ ਲੇਖ ਮੁਕਾਬਲੇ, ਕੁਇਜ਼ ਮੁਕਾਬਲੇ, ਕਵੀਸ਼ਰੀ ਗਾਇਨ, ਪੇਂਟਿੰਗ ਮੁਕਾਬਲੇ, ਸਵੇਰ ਦੀ ਪ੍ਰਾਰਥਨਾ ਸਭਾ ਵਿਚ ਨੌਵੇਂ ਮਹੱਲੇ ਦੇ ਸ਼ਲੋਕ, ਸਾਖੀਆਂ ਤੇ ਮਹਾਨ ਸ਼ਖ਼ਸੀਅਤਾਂ ਵਲੋਂ ਲੈਕਚਰ ਦਿੱਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਉਪਦੇਸ਼ ਅਨੁਸਾਰ ਧਰਮ ਵਿਚ ਪਰਪੱਕ ਰਹਿ ਕੇ ਆਪਣਾ ਉਚਾ-ਸੁੱਚਾ ਜੀਵਨ ਬਤੀਤ ਕਰਨਾ ਚਾਹੀਦਾ ਹੈ | ਪ੍ਰੋਗਰਾਮ ਦੀ ਸਮਾਪਤੀ ਉਪਰੰਤ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ |

ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।