ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਇਕਾਈ ਦੀ ਮੀਟਿੰਗ ਪੈਨਸ਼ਨ ਭਵਨ ਵਿਖੇ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਮੰਚ ਸੰਚਾਲਨ ਜਨਰਲ ਸਕੱਤਰ ਧਰਮ ਪਾਲ ਆਜ਼ਾਦ ਨੇ ਕੀਤਾ | ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਚੁੱਪੀ ਦੀ ਨਿਖੇਧੀ ਕੀਤੀ | ਇਸ ਮੌਕੇ ਕਰਨੈਲ ਸਿੰਘ ਬਸੀ ਪਠਾਣਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਤੇ ਹਾਲੇ ਤੱਕ 6ਵਾਂ ਪੇਅ ਕਮਿਸ਼ਨ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ, ਜਿਸ ਕਰਕੇ 16 ਨਵੰਬਰ ਨੂੰ ਮੁੱਖ ਮੰਤਰੀ ਦੇ ਜ਼ਿਲੇ੍ਹ ਵਿਚ ਹੋ ਰਹੀ ਰੈਲੀ ਵਿਚ ਪੈਨਸ਼ਨਰ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣਗੇ | ਮੀਟਿੰਗ ਦੌਰਾਨ ਜਸਵਿੰਦਰ ਸਿੰਘ ਆਹਲੂਵਾਲੀਆ, ਕਿ੍ਸ਼ਨ ਲਾਲ ਚਨਾਰਥਲ, ਧਰਮ ਪਾਲ ਆਜ਼ਾਦ, ਮਹਿੰਦਰ ਸਿੰਘ ਜੱਲ੍ਹਾ, ਕੁਲਵੰਤ ਸਿੰਘ ਢਿੱਲੋਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਅੰਤ ਵਿਚ ਹਰਜੀਤ ਸਿੰਘ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ 16 ਨਵੰਬਰ ਦੀ ਰੈਲੀ ਵਿਚ ਸ਼ਾਮਿਲ ਲਈ ਮੈਂਬਰਾਂ ਨੂੰ ਅਪੀਲ ਕੀਤੀ | ਮੀਟਿੰਗ ਵਿਚ ਪਰਮਜੀਤ ਸਿੰਘ ਅਮਲੋਹ, ਮੱਘਰ ਸਿੰਘ, ਸੁੱਚਾ ਸਿੰਘ ਨਬੀਪੁਰ, ਭੁਪਿੰਦਰ ਸਿੰਘ, ਖੇਮ ਸਿੰਘ, ਸੁਰਜੀਤ ਸਿੰਘ, ਤਰਸੇਮ ਸਿੰਘ ਬਧੌਛੀ, ਜੋਗਾ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ ਕਲੌਂਦੀ, ਸ਼ਿੰਗਾਰਾ ਸਿੰਘ ਭੜੀ, ਅਵਤਾਰ ਸਿੰਘ, ਨਾਜ਼ਰ ਸਿੰਘ, ਬਲਬੀਰ ਸਿੰਘ, ਓਮ ਪ੍ਰਕਾਸ਼ ਬਸੀ ਪਠਾਣਾਂ, ਹਰਚੰਦ ਸਿੰਘ ਅਤੇ ਸ਼ੇਰ ਸਿੰਘ ਵੀ ਸ਼ਾਮਿਲ ਸਨ |