ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਗੁਰਦੁਆਰਾ ਬਾਬਾ ਬੁੱਢਾ ਜੀ ਆਦਰਸ਼ ਨਗਰ ਸਰਹਿੰਦ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਿਲਵਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਸੁਣਾ ਕੇ ਨਿਹਾਲ ਕੀਤਾ | ਸਮਾਗਮ ਵਿਚ ਸਾਬਕਾ ਕੌਂਸਲਰ ਕੁਲਦੀਪ ਕੌਰ ਨੇ ਵੀ ਹਾਜ਼ਰੀ ਲਗਵਾਈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਿ੍ਤਪਾਲ ਸਿੰਘ, ਸਾਬਕਾ ਕੌਂਸਲਰ ਕੁਲਦੀਪ ਕੌਰ ਅਤੇ ਮਹਿੰਦਰ ਸਿੰਘ ਮਾਨ ਰਿਟਾ. ਬੀ. ਈ. ਪੀ. ਓ. ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲ ਕੇ ਧਾਰਮਿਕ ਤੇ ਸਮਾਜਿਕ ਕੰਮਾਂ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਮਹਿੰਦਰ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਸਾਂਝ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਾਨੂੰ ਆਪਸੀ ਸਮਾਜਿਕ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਂਦੇ ਹਨ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਮਹਿਮਾਨਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਸਮਾਗਮ ਵਿਚ ਪ੍ਰਤਾਪ ਸਿੰਘ ਰਾਠੌਰ, ਸੁੱਚਾ ਸਿੰਘ, ਖ਼ਜ਼ਾਨਚੀ ਸਿਮਰਨਜੀਤ ਸਿੰਘ ਸਨੀ, ਜਤਿੰਦਰ ਸਿੰਘ ਰਾਠੌਰ, ਰਾਜਿੰਦਰ ਸਿੰਘ, ਦਿਲਦਾਰ ਸਿੰਘ ਨਿਹੰਗ, ਤਰਲੋਕ ਸਿੰਘ, ਅਮਰੀਕ ਸਿੰਘ, ਸ਼ਮਸ਼ੇਰ ਸਿੰਘ ਰਾਠੌਰ, ਸਤਵਿੰਦਰ ਸਿੰਘ ਸੱਤਾ, ਪਰਮਜੀਤ ਸਿੰਘ, ਗੁਰਦੀਸ਼ ਸਿੰਘ ਸਾਜਨ, ਗੁਰਚਰਨ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ, ਦਾਰਾ ਸਿੰਘ, ਪਰਮਜੀਤ ਸਿੰਘ ਲਖਨਪਾਲ, ਸਰਦਾਰਾ ਸਿੰਘ, ਸ਼ਿੰਗਾਰਾ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ, ਹੁਸ਼ਿਆਰ ਸਿੰਘ, ਗੁਰਵਿੰਦਰ ਸਿੰਘ ਰਾਜੂ, ਅਮਰਜੀਤ ਸਿੰਘ, ਯੁਵਰਾਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |