ਰਾਜਪੁਰਾ, 7 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਡੀ.ਐਸ.ਪੀ. ਮਨਜੀਤ ਸਿੰਘ ਦੀਆਂ ਹਦਾਇਤਾਂ 'ਤੇ ਥਾਣੇਦਾਰ ਗੁਰਮੀਤ ਸਿੰਘ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਦਮਨ ਹੇੜੀ ਫਾਟਕ ਨੇੜੇ ਹਾਜਰ ਸੀ | ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ ਪੁਲਿਸ ਨੂੰ 210 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਨੂੰ ਉਸ ਨੇ ਆਪਣੀ ਪਹਿਚਾਣ ਰਾਹੁਲ ਕੁਮਾਰ ਪੁੱਤਰ ਕਿ੍ਸ਼ਨ ਕੁਮਾਰ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |