28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ <br/>

ਅਜੀਤ ਡੈਸਕ 08-11-2025
ਜਖਵਾਲੀ, 7 ਨਵੰਬਰ (ਨਿਰਭੈ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਡਾ. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸੀ.ਐੱਚ.ਸੀ. ਚਨਾਰਥਲ ਕਲਾਂ ਵਿਖੇ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਸੁਰਿੰਦਰ ਸਿੰਘ ਨੇ ਕੈਂਸਰ ਦੀ ਰੋਕਥਾਮ ਤੇ ਜ਼ਰੂਰੀ ਸਾਵਧਾਨੀਆਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਲੋਕਾਂ ਨੂੰ ਸਿਹਤਮੰਦ ਜੀਵਨ ਜੀਊਣ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ | ਉਨ੍ਹਾਂ ਵੱਖ-ਵੱਖ ਕਿਸਮਾਂ ਮੂੰਹ ਦਾ ਕੈਂਸਰ, ਔਰਤਾਂ ਵਿਚ ਛਾਤੀ ਦਾ ਕੈਂਸਰ, ਬੱਚੇਦਾਨੀ ਦਾ ਕੈਂਸਰ ਆਦਿ ਤੇ ਕੈਂਸਰ ਦੇ ਲੱਛਣਾਂ ਜਿਵੇਂ ਸਰੀਰ ਤੇ ਗੰਡਾ, ਸੋਜ਼ਿਸ਼, ਜ਼ਖਮ ਠੀਕ ਨਾ ਹੋਣ ਆਦਿ ਅਤੇ ਉਨ੍ਹਾਂ ਦੀ ਰੋਕਥਾਮ ਦੇ ਤਰੀਕੇ ਬਾਰੇ ਵੀ ਵਿਸਥਾਰ ਨਾਲ ਗੱਲ ਕੀਤੀ | ਉਨ੍ਹਾਂ ਨੇ ਕਿਹਾ ਕਿ ਸਮੇਂ ਸਿਰ ਸਕ੍ਰੀਨਿੰਗ ਅਤੇ ਚੈੱਕਅਪ ਕਰਵਾਉਣਾ ਕੈਂਸਰ ਦੇ ਇਲਾਜ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ | ਡਾ. ਪੁਨੀਤ ਕੌਰ ਨੇ ਕੈਂਸਰ ਬਾਰੇ ਇਸ ਤਰ੍ਹਾਂ ਦੇ ਜਾਗਰੂਕਤਾ ਲੈਕਚਰ ਦੀ ਬਹੁਤ ਪ੍ਰਸੰਸਾ ਕੀਤੀ ਅਤੇ ਕਿਹਾ ਇਹ ਕਿਸੇ ਵੀ ਸਮੂਹ ਦੇ ਲਈ ਸਹੀ ਸਮੇਂ 'ਤੇ ਦਿੱਤਾ ਗਿਆ ਸੰਦੇਸ਼ ਹੈ | ਇਸ ਮੌਕੇ ਦਲਜੀਤ ਕੌਰ ਨਰਸਿੰਗ ਅਫ਼ਸਰ, ਸੁਰਿੰਦਰ ਸਿੰਘ ਬੀ.ਬੀ.ਈ., ਨਿਰਭਾਲ ਸਿੰਘ ਫਾਰਮੇਸੀ ਅਫ਼ਸਰ, ਰਜੀਆ ਖਾਨ, ਪ੍ਰੀਤੀ, ਚਰਨਵੀਰ ਸਿੰਘ, ਅਮਨਦੀਪ ਸਿੰਘ, ਅਲਪਿੰਦਰ ਸਿੰਘ, ਭੁਪਿੰਦਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ 'ਚ ਵਾਰਡ ਤੇ ਪੇਂਡੂ ਡਿਫੈਂਸ ਕਮੇਟੀਆਂ ਦਾ ਯੋਗਦਾਨ ਮ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।