28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ 'ਚ ਵਾਰਡ ਤੇ ਪੇਂਡੂ ਡਿਫੈਂਸ ਕਮੇਟੀਆਂ ਦਾ ਯੋਗਦਾਨ ਮਹੱਤਵਪੂਰਨ-ਚੇਤਨ ਬੰਗੜ <br/>

ਅਜੀਤ ਡੈਸਕ 08-11-2025
ਮੰਡੀ ਗੋਬਿੰਦਗੜ੍ਹ, 7 ਨਵੰਬਰ (ਰਾਜੇਸ਼ ਸ਼ਰਮਾ)-ਵਿਧਾਨ ਸਭਾ ਹਲਕਾ ਅਮਲੋਹ ਅਧੀਨ ਕਾਰਜਸ਼ੀਲ ਪੇਂਡੂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਲਈ ਦੇਸ਼ ਭਗਤ ਯੂਨੀਵਰਸਿਟੀ ਵਿਖੇ ਇਕ ਰੋਜ਼ਾ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਪੇਂਡੂ ਅਤੇ ਵਾਰਡ ਡਿਫੈਂਸ ਕਮੇਟੀਆਂ ਦੀ ਮਜ਼ਬੂਤੀ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਤਰਿਤ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਐਸ.ਡੀ.ਐਮ. ਚੇਤਨ ਬੰਗੜ ਤੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਾਕਾਰ ਸਿੰਘ ਚੌਹਾਨ, ਵਿਧਾਇਕ ਦੇ ਭਰਾ ਮਨੀ ਬੜਿੰਗ, 'ਆਪ' ਆਗੂ ਇਕਬਾਲ ਸਿੰਘ ਅੰਨ੍ਹੀਆਂ, ਡੀ.ਐੱਸ.ਪੀ. ਗੁਰਦੀਪ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਚੰਦ ਸਿੰਘ, ਤਹਿਸੀਲਦਾਰ ਚਤਿੰਦਰ ਸ਼ਰਮਾ ਤੇ ਹੋਰ ਨੁਮਾਇੰਦੇ ਹਾਜ਼ਰ ਸਨ | ਇਸ ਮੌਕੇ ਐੱਸ.ਡੀ.ਐੱਮ. ਚੇਤਨ ਬੰਗੜ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਅਤੇ ਨਸ਼ਾ ਤਸਕਰਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕਰਨ ਨੂੰ ਯਕੀਨੀ ਬਣਾਉਣ ਲਈ ਇਕ ਅਟੱਲ ਵਚਨਬੱਧਤਾ ਦਾ ਵਾਅਦਾ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਇਕੱਠੀਆਂ ਕੀਤੀਆਂ ਜਾਇਦਾਦਾਂ ਨੂੰ ਬੁਲਡੋਜ਼ਰ ਨਾਲ ਢਹਿ ਢੇਰੀ ਕਰਨ ਲਈ ਸਰਕਾਰ ਸਾਰਥਕ ਕਦਮ ਚੁੱਕ ਰਹੀ ਹੈ | ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਚੌਹਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਦਾ ਪੂਰਾ ਅਧਿਕਾਰ ਦਿੱਤਾ ਗਿਆ ਹੈ ਤੇ ਸੈਂਕੜੇ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਡੱਕਿਆ ਜਾ ਚੁੱਕਾ ਹੈ | 'ਆਪ' ਆਗੂ ਬੜਿੰਗ ਨੇ ਕਿਹਾ ਕਿ ਪੇਂਡੂ ਡਿਫੈਂਸ ਕਮੇਟੀ ਪਿੰਡ ਦੇ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਨਸ਼ੇ ਦੇ ਸੰਕਟ ਨਾਲ ਨਜਿੱਠਣ ਲਈ ਸਸ਼ਕਤ ਬਣਾਉਣ ਲਈ ਇਕ ਦੂਰਦਰਸ਼ੀ ਪਹਿਲਕਦਮੀ ਹੈ | ਇਸ ਮੌਕੇ ਡੀ.ਐੱਸ.ਪੀ. ਗੁਰਦੀਪ ਸਿੰਘ ਨੇ ਅਪੀਲ ਕੀਤੀ ਕਿ ਨਸ਼ਿਆਂ ਦੇ ਦਲਦਲ ਵਿਚ ਫਸੇ ਲੋਕਾਂ ਨੂੰ ਤੰਦਰੁਸਤ ਕਰਨ ਅਤੇ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਪਹੁੰਚਾਉਣ ਲਈ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿਚ ਹਰੇਕ ਨਾਗਰਿਕ ਵਲੋਂ ਸਰਗਰਮ ਸਹਿਯੋਗ ਪਾਉਣਾ ਯਕੀਨੀ ਬਣਾਇਆ ਜਾਵੇ | ਸਮਾਗਮ ਦੌਰਾਨ ਪੇਂਡੂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਮੋਬਾਈਲ ਐਪਲੀਕੇਸ਼ਨ ਬਾਰੇ ਵਿਸ਼ੇਸ਼ ਤੌਰ 'ਤੇ ਸਿਖਲਾਈ ਦਿੱਤੀ ਗਈ ਅਤੇ ਵੱਧ ਤੋਂ ਵੱਧ ਵਰਤੋਂ ਬਾਰੇ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਸੁਖਵਿੰਦਰ ਸਿੰਘ ਬੇਦੀ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਵਾਈਸ ਕੋਆਰਡੀਨੇਟਰ ਕਨੂੰ ਸ਼ਰਮਾ ਸਮੇਤ ਕੁਲਜੀਤ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਤਲੋਕ ਆਸ਼ਰਮ ਖਮਾਣੋਂ ਵਿਖੇ ਦਿਵਯ ਧਰਮ ਯੱਗ ਦਿਵਸ ਸਮਾਗਮ ਮੌਕੇ ਲੱਖਾਂ ਲੋਕ ਹੋਏ ਨਤਮਸਤਕ <br/> ਅਗਲੀ ਖ਼ਬਰ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।