23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਯੂਨੀਵਰਸਿਟੀ ਦੇ ਵਿਦਿਆਰਥੀ ਰਾਜਨੀਤਿਕ ਪਾਰਟੀਆਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ-ਗੌਤਮ <br/>

ਅਜੀਤ ਡੈਸਕ 19-11-2025
ਬਸੀ ਪਠਾਣਾਂ, 18 ਨਵੰਬਰ (ਐਚ.ਐਸ.ਗੌਤਮ)-ਹਿੰਦੂ ਤਖ਼ਤ ਦੇ ਸੂਬਾ ਪ੍ਰਚਾਰਕ ਓਮ ਪ੍ਰਕਾਸ਼ ਗੌਤਮ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵਿਚ ਪੜ੍ਹਦੇ ਵਿਦਿਆਰਥੀ ਸੈਨੇਟ ਚੋਣਾਂ ਅਤੇ ਆਪਣੀਆਂ ਮੰਗਾਂ ਨੂੰ ਮਨਵਾਉਣ ਦੀ ਲੜੀ ਵਿਚ ਹੜਤਾਲਾਂ ਅਤੇ ਅੰਦੋਲਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਉਹ ਆਪਣੀ ਪੜ੍ਹਾਈ ਦਾ ਨੁਕਸਾਨ ਕਰ ਰਹੇ ਹਨ ਅਤੇ ਕਈ ਰਾਜਨੀਤਿਕ ਪਾਰਟੀਆਂ ਆਪਣੇ ਫ਼ਾਇਦੇ ਲਈ ਵਿਦਿਆਰਥੀਆਂ ਨੂੰ ਭੜਕਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿਚ ਕਈ ਤਰ੍ਹਾਂ ਦੇ ਗ਼ਲਤ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਅਤੇ ਹਿੰਦੂ-ਸਿੱਖ ਭਰਾਵਾਂ ਵਿਚ ਫ਼ਰਕ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਦੀ ਹਿੰਦੂ ਤਖ਼ਤ ਨਿੰਦਾ ਕਰਦਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਚੋਣਾਂ ਨਾਲੋਂ ਉਨ੍ਹਾਂ ਦੀ ਪੜ੍ਹਾਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ | ਉਹ ਆਪਣੇ ਅੰਦੋਲਨ 'ਚ ਕਿਸੇ ਵੀ ਗ਼ਲਤ ਅਨਸਰ ਨੂੰ ਫ਼ਾਇਦਾ ਨਾ ਚੁੱਕਣ ਦੇਣ |

ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਹਾਦਰਗੜ੍ਹ ਵਿਖੇ 23 ਨੂੰ ਹੋਵੇਗਾ ਮਹਾਨ ਸ਼ਹੀਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।