23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/>

ਅਜੀਤ ਡੈਸਕ 19-11-2025
ਖਮਾਣੋਂ, 18 ਨਵੰਬਰ (ਜੋਗਿੰਦਰ ਪਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਪ੍ਰਧਾਨ ਸਤਨਾਮ ਸਿੰਘ ਖਮਾਣੋਂ ਦੀ ਅਗਵਾਈ ਹੇਠ ਫੂਕੀਆਂ ਗਈਆਂ | ਉਨ੍ਹਾਂ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫ਼ਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐੱਸ.ਓ.ਪੀ. ਬਾਅਦ ਵਿਚ ਜਾਰੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਤਿੰਨ ਸਾਲ ਬੀਤਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ. ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨ.ਪੀ.ਐਸ ਦੇ ਖਾਤੇ ਬੰਦ ਕਰਕੇ ਜੀ.ਪੀ.ਐਫ ਦੇ ਖਾਤੇ ਤੁਰੰਤ ਖੋਲ੍ਹੇ | ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਿਕ ਮਹਾਂ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ ਤੇ ਦੱਸਿਆ ਕਿ ਇਸ ਦੀ ਜ਼ੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਤੋਂ ਐਨ.ਪੀ.ਐਸ. ਕਰਮਚਾਰੀ ਭਰਵੀਂ ਸ਼ਮੂਲੀਅਤ ਕਰਨਗੇ | ਇਸ ਮੌਕੇ ਜਸਵਿੰਦਰ ਸਿੰਘ ਸੈਦਪੁਰਾ, ਪਰਮਿੰਦਰ ਸਿੰਘ ਭਾਮੀਆਂ, ਆਸ਼ੂਤੋਸ਼ ਧੀਮਾਨ, ਰਾਜਿੰਦਰ ਸਿੰਘ ਜੱਲੋਵਾਲ, ਹਰਦੇਵ ਸਿੰਘ, ਅਮਰਿੰਦਰ ਸਿੰਘ, ਗੁਰਿੰਦਰ ਸਿੰਘ, ਸਤਨਾਮ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਲਾਪਤਾ ਹੋਏ ਨੌਜਵਾਨ ਦੀ ਲਾਸ਼ ਮਿਲਣ 'ਤੇ ਪਰਿਵਾਰ ਨੇ ਕਤਲ ਦੀ ਜਤਾਈ ਸ਼ੰਕਾ <br/> ਅਗਲੀ ਖ਼ਬਰ ਯੂਨੀਵਰਸਿਟੀ ਦੇ ਵਿਦਿਆਰਥੀ ਰਾਜਨੀਤਿਕ ਪਾਰਟੀਆਂ ਦੀਆਂ ਚਾਲਾਂ ਤੋਂ ਸੁਚੇਤ ਰਹਿਣ-ਗੌਤਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।