23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨਸ਼ਾ ਤਸਕਰਾਂ ਖ਼ਿਲਾਫ਼ ਫ਼ੈਸਲਾਕੁੰਨ ਜੰਗ ਜਾਰੀ- ਐੱਸ. ਪੀ. ਹਰਵੰਤ ਕੌਰ <br/>

ਅਜੀਤ ਡੈਸਕ 19-11-2025
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ 'ਆਪ' ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਆਰੰਭੇ ਯਤਨਾਂ ਅਧੀਨ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਖੇਤਰਾਂ ਵਿਚ ਪੁਲਿਸ ਦੁਆਰਾ ਕਾਸੋ ਅਪਰੇਸ਼ਨ ਚਲਾਇਆ ਗਿਆ | ਜਿਸ ਦੌਰਾਨ ਕਪਤਾਨ ਪੁਲਿਸ (ਐਚ) ਹਰਵੰਤ ਕੌਰ ਦੀ ਨਿਗਰਾਨੀ ਹੇਠ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐੱਸ.ਐੱਚ.ਓ. ਇੰਦਰਜੀਤ ਸਿੰਘ, ਥਾਣਾ ਸਰਹਿੰਦ ਦੇ ਐਸ.ਐਚ.ਓ ਰਾਜਵੰਤ ਸਿੰਘ ਅਤੇ ਪੁਲਿਸ ਚੌਕੀ ਸਰਹਿੰਦ ਦੇ ਇੰਚਾਰਜ ਸੰਜੀਵ ਕੁਮਾਰ ਦੀ ਟੀਮ ਵਲੋਂ ਡਿਫੈਂਸ ਬੰਨ੍ਹ ਸਰਹਿੰਦ ਵਿਖੇ ਨਸ਼ੇ ਦੇ ਸ਼ੱਕੀ ਖੇਤਰਾਂ 'ਚ ਚੈਕਿੰਗ ਕੀਤੀ ਗਈ | ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਪਤਾਨ ਪੁਲਿਸ (ਐਚ) ਹਰਵੰਤ ਕੌਰ ਨੇ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਯੋਗ ਅਗਵਾਈ ਹੇਠ ਕਾਰਡਨ ਤੇ ਸਰਚ ਅਪਰੇਸ਼ਨ (ਕਾਸੋ) ਤਹਿਤ ਨਸ਼ਿਆਂ ਦੇ ਸ਼ੱਕੀ ਖੇਤਰਾਂ ਵਿਚ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ | ਉਨ੍ਹਾਂ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਆਪਣੀਆਂ ਸਮਾਜ ਵਿਰੋਧੀ ਕਾਰਵਾਈਆਂ ਬੰਦ ਨਾ ਕੀਤੀਆਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਐਸ.ਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਫ਼ੈਸਲਾਕੁਨ ਜੰਗ ਜਾਰੀ ਹੈ, ਜਿਸ ਵਿਚ ਆਮ ਲੋਕਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਸੂਬੇ 'ਚੋਂ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਹੋ ਸਕੇ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣਾਈਆਂ 10 ਤੋਂ ਵਧੇਰੇ ਇਮਾਰਤਾਂ ਨੂੰ ਢਹਿ ਢੇਰੀ ਕੀਤਾ ਜਾ ਚੁੱਕਾ ਹੈ, ਜਿਸ ਕਾਰਨ ਆਮ ਲੋਕ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ੇ ਨਾਲ ਸਬੰਧਤ ਹੋਣ ਵਾਲੀਆਂ ਗਤੀਵਿਧੀਆਂ ਦੀ ਜਾਣਕਾਰੀ ਬਿਨਾ ਕਿਸੇ ਡਰ ਭੈਅ ਤੋਂ ਸਬੰਧਤ ਪੁਲਿਸ ਥਾਣੇ ਨੂੰ ਜਰੂਰ ਦੇਣ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ | ਉਨ੍ਹਾਂ ਦੱਸਿਆ ਕਿ ਅੱਜ ਕਾਸੋ ਅਪਰੇਸ਼ਨ ਤਹਿਤ ਨਸ਼ੇ ਦੀ ਵਿਕਰੀ ਦੀਆਂ ਸ਼ੱਕੀ ਥਾਵਾਂ ਦੇ ਨਾਲ-ਨਾਲ ਬੇਅਬਾਦ ਅਤੇ ਸੁੰਨਸਾਨ ਥਾਵਾਂ 'ਤੇ ਚੈਕਿੰਗ ਕੀਤੀ ਗਈ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਵਲੋਂ ਢੇਹਾ ਕਾਲੌਨੀ, ਡਿਫੈਂਸ ਬੰਨ੍ਹ ਸਰਹਿੰਦ ਵਿਖੇ ਘਰਾਂ, ਗੋਦਾਮਾਂ ਅਤੇ ਸ਼ੱਕੀ ਥਾਵਾਂ 'ਤੇ ਚੈਕਿੰਗ ਕੀਤੀ ਗਈ |

ਪਿਛਲੀ ਖ਼ਬਰ ਭਗੜਾਣਾ ਅਨਾਜ ਮੰਡੀ ਦੇ ਸਮਾਗਮ 'ਚ ਪੰਚਾਇਤ ਦਾ ਬਾਈਕਾਟ ਮੰਦਭਾਗਾ, ਜ਼ਿੰਮੇਵਾਰ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ- ਚੇਅਰਮ... ਅਗਲੀ ਖ਼ਬਰ ਲਾਪਤਾ ਹੋਏ ਨੌਜਵਾਨ ਦੀ ਲਾਸ਼ ਮਿਲਣ 'ਤੇ ਪਰਿਵਾਰ ਨੇ ਕਤਲ ਦੀ ਜਤਾਈ ਸ਼ੰਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।