ਅਮਲੋਹ, 18 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਵਿਚ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦਾ ਕੰਮ ਤੇਜ਼ੀ ਨਾਲ ਜਾਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅੱਜ ਆਪਣੇ ਹਲਕੇ ਅਧੀਨ ਪੈਂਦੇ ਪਿੰਡ ਸੌਂਟੀ ਤੋਂ ਅੰਨੀਆਂ ਪੁਲ ਤੱਕ ਸੜਕ ਦੀ ਸਪੈਸ਼ਲ ਰਿਪੇਅਰ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਵਿਧਾਇਕ ਬੜਿੰਗ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੀ ਨਿਗਰਾਨੀ ਹੇਠ ਇਸ ਸੜਕ ਦੇ ਮੁਰੰਮਤ ਕਾਰਜਾਂ ਨੂੰ ਪਾਰਦਰਸ਼ੀ ਪ੍ਰਣਾਲੀ ਨਾਲ ਸਮੇਂ ਸਿਰ ਨੇਪਰੇ ਚੜ੍ਹਾਇਆ ਜਾਵੇ | ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਕਾਫ਼ੀ ਤਰਸਯੋਗ ਹੈ, ਜਿਨ੍ਹਾਂ ਦਾ ਮੁੜ ਨਿਰਮਾਣ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ ਤੇ ਅਜਿਹੀ ਹੀ ਸਥਿਤੀ ਵਾਲੀਆਂ ਬਾਕੀ ਸੜਕਾਂ ਵੀ ਪੜਾਅਵਾਰ ਢੰਗ ਨਾਲ ਮੁਰੰਮਤ ਕਰਵਾਈਆਂ ਜਾਣਗੀਆਂ | ਇਸ ਮੌਕੇ ਰਾਜਵੀਰ ਸਿੰਘ ਸੌਂਟੀ ਤੇ ਪਿੰਡ ਵਾਸੀਆਂ ਵਲੋਂ ਵਿਧਾਇਕ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਉੱਥੇ ਹੀ ਪਿੰਡ ਦੇ ਵਿਕਾਸ ਲਈ ਹੋਰ ਸਹਿਯੋਗ ਅਤੇ ਵਿਧਾਇਕ ਵਲੋਂ ਹਰ ਸਹਿਯੋਗ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਰਾਜਵੀਰ ਸਿੰਘ ਸੌਂਟੀ, ਸਰਪੰਚ ਦਲਜੀਤ ਕੌਰ, ਜਿੰਦਰ ਸਿੰਘ, ਮਲਕੀਤ ਸਿੰਘ, ਪਰਮਜੀਤ ਕੌਰ, ਸਲਮਾ ਅਤੇ ਪਰਮਜੀਤ ਕੌਰ , ਡਾ. ਰਾਮ ਸ਼ਰਨ, ਰਣਜੀਤ ਸਿੰਘ ਪਨਾਗ, ਤਰਨਦੀਪ ਸਿੰਘ ਬਦੇਸ਼ਾਂ, ਮਨਪ੍ਰੀਤ ਸਿੰਘ ਗੋਲੂ, ਸੁਖਵਿੰਦਰ ਸਿੰਘ, ਪੰਚ ਹਰਜਿੰਦਰ ਸਿੰਘ, ਅਮਰਜੋਤ ਸਿੰਘ, ਪ੍ਰੀਤਮ ਸਿੰਘ ਨੰਬਰਦਾਰ, ਗੁਰਮੀਤ ਸਿੰਘ ਨੰਬਰਦਾਰ, ਮਨਜੀਤ ਸਿੰਘ ਨੰਬਰਦਾਰ, ਜਗਮਿੱਤਰ ਸਿੰਘ, ਰਮੇਸ਼ ਕੁਮਾਰ, ਹਰਜੋਤ ਸਿੰਘ, ਮਨਵੀਰ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਹਰਦੀਪ ਸਿੰਘ, ਹਰਜੀਤ ਸਿੰਘ ਗਰੇਵਾਲ ਤੇ ਪਿੰਡ ਵਾਸੀ ਮੌਜੂਦ ਸਨ |