23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੇ ਉਪਰਾਲੇ ਸ਼ਲਾਘਾਯੋਗ ਕਦਮ- ਸ਼ੁਭਮ ਅਗਰਵਾਲ <br/>

ਅਜੀਤ ਡੈਸਕ 19-11-2025
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਖੇਡ ਮੇਲੇ ਕਰਵਾਉਣੇ ਸ਼ਲਾਘਾਯੋਗ ਕਾਰਜ ਹਨ | ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਫ਼ਤਹਿਗੜ੍ਹ ਸਾਹਿਬ ਵਿਚ ਕਰਵਾਏ ਜਾਣ ਵਾਲੇ ਪੰਜਵੇਂ ਆਲ ਇੰਡੀਆ ਬਾਬਾ ਫ਼ਤਹਿ ਸਿੰਘ ਫੁੱਟਬਾਲ ਕੱਪ ਸਬੰਧੀ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿੱਥੇ ਸਰਕਾਰ ਤੇ ਪੁਲਿਸ ਵਿਭਾਗ ਆਪਣੀ ਸੇਵਾ ਨਿਭਾ ਰਿਹਾ ਹੈ, ਉੱਥੇ ਹੀ ਅਜਿਹੀਆਂ ਸਮਾਜ ਸੇਵੀ ਸੰਸਥਾਵਾਂ ਵੱਖ-ਵੱਖ ਤਰ੍ਹਾਂ ਦੇ ਖੇਡ ਟੂਰਨਾਮੈਂਟ ਕਰਵਾ ਕੇ ਸਮਾਜ ਵਿਚ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ | ਇਸ ਮੌਕੇ ਪ੍ਰਬੰਧਕਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਬੁੱਕਾ ਦੇ ਕੇ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਕੋਚ ਸਤਵੀਰ ਸਿੰਘ ਨੇ ਦੱਸਿਆ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਪੰਜਵਾਂ ਆਲ ਇੰਡੀਆ ਬਾਬਾ ਫ਼ਤਹਿ ਸਿੰਘ ਅੰਡਰ 17 ਸਾਲ ਫੁੱਟਬਾਲ ਕੱਪ 2025 ਅਕੈਡਮੀ ਦੇ ਸਰਪ੍ਰਸਤ ਕਰਮਜੀਤ ਸਿੰਘ ਢਿੱਲੋਂ ਅਤੇ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਹੇਠ ਮਾਤਾ ਸੁੰਦਰੀ ਸਕੂਲ ਅੱਤੇਵਾਲੀ ਵਿਖੇ 10 ਤੋਂ 14 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਅਕੈਡਮੀ ਵਲੋਂ ਲੜਕੀਆਂ ਦੇ ਅੰਡਰ-19 ਸਾਲ ਦੇ ਮੁਕਾਬਲੇ, ਅੰਡਰ 14, ਅਤੇ 40 ਪਲੱਸ ਫੁੱਟਬਾਲ ਦੇ ਮੈਚ ਵੀ ਕਰਵਾਏ ਜਾਣਗੇ | ਬਜ਼ੁਰਗਾਂ ਦੀਆਂ ਦੌੜਾਂ ਤੇ ਨੌਜਵਾਨਾਂ ਦੇ ਡੰਡ ਬੈਠਕਾਂ ਦੇ ਮੁਕਾਬਲੇ ਅਤੇ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੋੜਨ ਲਈ ਦਸਤਾਰਬੰਦੀ ਮੁਕਾਬਲੇ ਵੀ ਕਰਵਾਏ ਜਾਣਗੇ | ਇਸ ਮੌਕੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਗੋਲਡੀ, ਰਣਜੀਤ ਸਿੰਘ ਟੀਟੀ, ਐਡਵੋਕੇਟ ਅੰਕਿਤ ਬਸੀ ਪਠਾਣਾਂ, ਕਸ਼ਮੀਰ ਸਿੰਘ, ਦੀਪਕ ਇੰਦਰ, ਮਨਿੰਦਰਜੀਤ ਸਿੰਘ ਚੀਮਾ, ਐਡਵੋਕੇਟ ਬਿਕਰਮ ਸਿੰਘ, ਫੈਰੀ ਇੰਗਲੈਂਡ, ਜਤਿੰਦਰ ਜੱਗਾ, ਪ੍ਰਭਜੋਤ, ਕਰਮਜੀਤ ਸਿੰਘ ਚੀਮਾ ਤੇ ਖੇਡ ਪ੍ਰੇਮੀ ਹਾਜ਼ਰ ਸਨ |

ਪਿਛਲੀ ਖ਼ਬਰ ਪੀ. ਓ. ਸਟਾਫ਼ ਵਲੋਂ ਚੈੱਕ ਬਾਉਂਸ ਮਾਮਲੇ 'ਚ ਔਰਤ ਗਿ੍ਫ਼ਤਾਰ ਅਗਲੀ ਖ਼ਬਰ ਹਲਕਾ ਅਮਲੋਹ 'ਚ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਜਾਰੀ-ਵਿਧਾਇਕ ਬੜਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।