ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਪੀ. ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਚੈੱਕ ਬਾਉਂਸ ਦੇ ਮਾਮਲੇ 'ਚ ਇਕ ਭਗੌੜੀ ਅÏਰਤ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੇ ਐਸ.ਐਚ.ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਰਾਮਗੜ੍ਹ ਨੇ ਅਮਨਦੀਪ ਕੌਰ ਤੋਂ 70 ਹਜ਼ਾਰ ਰੁਪਏ ਲੈਣੇ ਸਨ | ਅਮਨਦੀਪ ਕੌਰ ਵਲੋਂ ਚੈੱਕ ਦਿੱਤਾ ਗਿਆ ਸੀ, ਜੋ ਕਿ ਬਾਉਂਸ ਹੋ ਗਿਆ, ਜਿਸ 'ਤੇ ਵਰਿੰਦਰ ਸਿੰਘ ਨੇ ਅਮਨਦੀਪ ਕੌਰ ਦੇ ਖ਼ਿਲਾਫ਼ ਅਦਾਲਤ ਫ਼ਤਹਿਗੜ੍ਹ ਸਾਹਿਬ ਵਿਚ ਕੇਸ ਦਾਇਰ ਕਰ ਦਿੱਤਾ | ਅਦਾਲਤ ਨੇ ਅਮਨਦੀਪ ਕੌਰ ਨੂੰ ਭਗੌੜਾ ਕਰਾਰ ਦਿੱਤਾ ਸੀ, ਜਿਸ 'ਤੇ ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਅਤੇ ਥਾਣਾ ਸਰਹਿੰਦ ਦੀ ਸਬ ਇੰਸਪੈਕਟਰ ਸਿਮਰਨਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਅਮਨਦੀਪ ਕੌਰ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਅਮਨਦੀਪ ਕੌਰ ਨੂੰ ਜ਼ਮਾਨਤ ਮਿਲ ਗਈ ਹੈ |