23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਹਲਕੇ 'ਚ ਪੂਰੀ ਤਰ੍ਹਾਂ ਤਿਆਰ- ਰਾਜੂ ਖੰਨਾ <br/>

ਅਜੀਤ ਡੈਸਕ 19-11-2025
ਅਮਲੋਹ, 18 ਨਵੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਆਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਪਾਰਟੀ ਦਫ਼ਤਰ ਅਮਲੋਹ ਵਿਖੇ ਹੋਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ | ਪਾਰਟੀ ਵਲੋਂ ਹਲਕੇ ਦੇ ਹਰ ਵਰਕਰ ਤੇ ਆਗੂ ਨਾਲ ਮੀਟਿੰਗ ਕਰਕੇ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ | ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰ ਚੋਣਾਂ ਵਿਚ ਉਤਾਰੇ ਜਾਣਗੇ ਤੇ ਪਾਰਟੀ ਇਨ੍ਹਾਂ ਚੋਣਾਂ ਵਿਚ ਵੱਡੀ ਜਿੱਤ ਦਰਜ਼ ਕਰੇਗੀ | ਇਸ ਮੀਟਿੰਗ ਨੂੰ ਕੈਪਟਨ ਜਸਵੰਤ ਸਿੰਘ ਬਾਜਵਾ, ਹਲਕਾ ਆਬਜ਼ਰਵਰ ਹਰਬੰਸ ਸਿੰਘ ਬਡਾਲੀ, ਰਣਜੀਤ ਸਿੰਘ ਘੋਲਾ ਰੁੜਕੀ, ਹਰਿੰਦਰ ਸਿੰਘ ਦੀਵਾ, ਜਤਿੰਦਰ ਸਿੰਘ ਧਾਲੀਵਾਲ, ਜਰਨੈਲ ਸਿੰਘ ਮਾਜਰੀ, ਕੰਵਲਜੀਤ ਸਿੰਘ ਗਿੱਲ, ਸ਼ਰਧਾ ਸਿੰਘ ਛੰਨਾ, ਬਲਜਿੰਦਰ ਸਿੰਘ ਸੇਖੋਂ, ਰਾਜੂ ਖਾਂ ਸਲਾਣਾ, ਸ਼ਿੰਗਾਰਾ ਸਿੰਘ ਮਾਲੋਵਾਲ ਨੇ ਜਿੱਥੇ ਸੰਬੋਧਨ ਕੀਤਾ, ਉੱਥੇ ਇਹ ਚੋਣਾਂ 'ਚ ਹਰ ਇਕ ਵਰਕਰ ਤੇ ਆਗੂ ਨੂੰ ਡੱਟ ਕੇ ਲੜਨ ਦੀ ਅਪੀਲ ਵੀ ਕੀਤੀ | ਇਸ ਮੌਕੇ ਕੁਲਦੀਪ ਸਿੰਘ ਮੁੱਢੜੀਆ, ਕੁਲਦੀਪ ਸਿੰਘ ਮਛਰਾਈ, ਭਿੰਦਰ ਸਿੰਘ, ਰਾਕੇਸ਼ ਕੁਮਾਰ ਸ਼ਾਹੀ, ਕਰਮਜੀਤ ਸਿੰਘ ਭਗੜਾਣਾ, ਸੁਖਦੇਵ ਸਿੰਘ ਬੈਣੀ, ਡਾ. ਅਰਜਨ ਸਿੰਘ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਹਰਮਿੰਦਰ ਸਿੰਘ ਕੁੰਭੜਾ, ਇੰਦਰਜੀਤ ਸਿੰਘ ਚਤਰਪੁਰਾ, ਸੁਰਜੀਤ ਸਿੰਘ ਬਰੌਗਾ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਅਗਲੀ ਖ਼ਬਰ ਕੌਂਸਲਰ ਹੈਪੀ ਦਾ ਕੀਤਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।