23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਪਹਿਲ- ਵਿਧਾਇਕ ਰਾਏ <br/>

ਅਜੀਤ ਡੈਸਕ 19-11-2025
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਦੀ ਅਗਵਾਈ ਵਿਚ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਗਈ ਹੈ, ਜਿਸ ਦੇ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਪਹਿਲ ਹੈ | ਪੰਜਾਬ ਸਰਕਾਰ ਵਲੋਂ ਜਿੱਥੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਵਰਗੀਆਂ ਲਾਹਨਤਾਂ ਤੋਂ ਬਚਾਉਣ ਲਈ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਗਈ, ਉੱਥੇ ਹੀ ਵਿਦਿਆਰਥੀ ਵਰਗ ਨੂੰ ਮੋਬਾਈਲਾਂ 'ਚੋਂ ਕੱਢਣ ਲਈ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦੇ ਅੰਦਰ ਖੇਡਣ ਦਾ ਜਜ਼ਬਾ ਪੈਦਾ ਹੋਵੇ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਵਲੋਂ ਜਿੱਥੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ, ਉੱਥੇ ਹੀ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਪਵੇਲ ਹਾਂਡਾ, ਰਜੇਸ਼ ਸ਼ਰਮਾ, ਸਤੀਸ਼ ਲਟੌਰ, ਜ਼ਿਲ੍ਹਾ ਸਪੋਰਟਸ ਵਿਭਾਗ ਨਾਲ ਸਬੰਧਿਤ ਅਧਿਕਾਰੀ ਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਨੇ ਮਨੁੱਖਤਾ ਨੂੰ ਨਿਰਭੈਤਾ ਦਾ ਮਾਰਗ ਦਿਖਾਇਆ- ਪੰਜੋਲੀ <br/> ਅਗਲੀ ਖ਼ਬਰ ਸਮੁੱਚੇ ਪੰਜਾਬ ਨੂੰ ਤੰਬਾਕੂ ਮੁਕਤ ਸਟੇਟ ਐਲਾਨਿਆ ਜਾਵੇ- ਡਾ. ਨਸੀਬ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।