23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੰਜਾਬ ਤੇ ਸਿੱਖ ਕੌਮ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਲਈ ਪੰਥਕ ਪਾਰਟੀਆਂ ਇਕ ਮੰਚ 'ਤੇ ਇਕੱਤਰ ਹੋਣ-ਟਿਵਾਣਾ <br/>

ਅਜੀਤ ਡੈਸਕ 19-11-2025
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਇਹ ਬਹੁਤ ਹੀ ਬੇਫ਼ਿਕਰੀ ਵਾਲੀ ਗੱਲ ਹੈ ਕਿ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਦੇ ਸੂਝਵਾਨ ਨੌਜਵਾਨ ਵਿਦਿਆਰਥੀ ਆਗੂਆਂ ਨੇ ਪੂਰੇ ਅਨੁਸ਼ਾਸਨ ਵਿਚ ਰਹਿ ਕੇ ਪੰਜਾਬ ਵਿਰੋਧੀ ਕੇਂਦਰ ਦੇ ਹੁਕਮਰਾਨਾਂ ਦੇ ਮਨਸੂਬਿਆਂ ਨੂੰ ਅਸਫਲ ਬਣਾਉਣ ਲਈ ਸਭ ਸਿਆਸੀ, ਧਾਰਮਿਕ, ਸਮਾਜਿਕ ਸੰਗਠਨਾਂ ਤੇ ਬੁੱਧੀਜੀਵੀਆਂ ਦੇ ਸਹਿਯੋਗ ਨਾਲ ਆਪਣੇ ਇਸ ਸੂਬੇ ਦੇ ਹੱਕ ਨੂੰ ਬਚਾਉਣ ਲਈ ਕੇਵਲ ਪੰਜਾਬ ਪੱਧਰ 'ਤੇ ਹੀ ਨਹੀਂ ਬਲਕਿ ਕੌਮਾਂਤਰੀ ਪੱਧਰ 'ਤੇ ਉਭਾਰ ਕੇ ਪੰਜਾਬੀਆਂ ਨਾਲ ਹਕੂਮਤੀ ਪੱਧਰ 'ਤੇ ਹੋ ਰਹੀਆਂ ਬੇਇਨਸਾਫ਼ੀਆਂ ਵਿਰੁੱਧ ਬਾਦਲੀਲ ਢੰਗ ਨਾਲ ਆਵਾਜ਼ ਬੁਲੰਦ ਕੀਤੀ ਹੈ ਅਤੇ ਸਮੁੱਚੇ ਪੰਜਾਬੀਆਂ ਤੇ ਸਿੱਖ ਕੌਮ ਨੂੰ ਪੰਜਾਬ ਨਾਲ ਹੋ ਰਹੀਆਂ ਜ਼ਿਆਦਤੀਆਂ ਵਿਰੁੱਧ ਲਾਮਬੰਦ ਕਰਨ ਲਈ ਇਕ ਮਜ਼ਬੂਤ ਪਲੇਟਫ਼ਾਰਮ ਪ੍ਰਦਾਨ ਕਰਨ ਦੀ ਭੂਮਿਕਾ ਨਿਭਾਈ ਹੈ | ਸ. ਟਿਵਾਣਾ ਨੇ ਕਿਹਾ ਕਿ ਹੁਣ ਜਦੋਂ ਨੌਜਵਾਨਾਂ ਦੀ ਜਥੇਬੰਦੀ 'ਸੱਥ' ਨੇ ਕੇਂਦਰ ਦੇ ਜ਼ਬਰ ਜ਼ੁਲਮ ਵਿਰੁੱਧ ਸੰਘਰਸ਼ ਨੂੰ ਅੱਗੇ ਵਧਾਉਣ ਲਈ ਮਾਹੌਲ ਲਈ ਧਰਾਤਲ ਪੱਧਰ 'ਤੇ ਤਿਆਰੀ ਕੀਤੀ ਹੈ ਤਾਂ ਮੌਜੂਦਾ 'ਆਪ' ਦੀ ਭਗਵੰਤ ਮਾਨ ਸਰਕਾਰ, ਸਮੁੱਚੀਆਂ ਸਿਆਸੀ, ਕਿਸਾਨ, ਵਿੱਦਿਅਕ ਅਦਾਰਿਆਂ, ਵਕੀਲਾਂ, ਪ੍ਰੋਫ਼ੈਸਰਾਂ, ਬੁੱਧੀਜੀਵੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਨਿੱਜ, ਮਾਲੀ ਤੇ ਸਿਆਸੀ ਸਵਾਰਥਾਂ ਤੋਂ ਉੱਪਰ ਉੱਠ ਕੇ ਪੰਜਾਬ ਸੂਬੇ ਨਾਲ ਲੰਮੇ ਸਮੇਂ ਤੋਂ ਹੁੰਦੇ ਆ ਰਹੇ ਜ਼ਬਰ ਤੇ ਬੇਇਨਸਾਫ਼ੀਆਂ ਨੂੰ ਖ਼ਤਮ ਕਰਵਾਉਣ ਲਈ ਸੰਘਰਸ਼ ਨੂੰ ਅੱਗੇ ਵਧਾਉਣ |

ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ 'ਚ ਖੇਤੀ ਵਿਰਾਸਤ ਮਿਸ਼ਨ ਦੇ ਸਹਿਯੋਗ ਨਾਲ ਰਸੋਈ ਬਾਗ਼ਬਾਨੀ ਵਿਸ਼ੇ 'ਤੇ ਵਰਕਸ਼ਾਪ ਅਗਲੀ ਖ਼ਬਰ ਗੱਟ ਹੈਲਥ ਤੇ ਬਵਾਸੀਰ ਦਾ ਸਿੱਧਾ ਸੰਬੰਧ- ਡਾ. ਹਿਤਿੰਦਰ ਸੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।