17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੁਰਮੀਤ ਸਿੰਘ ਧਾਲੀਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਅਜੀਤ ਡੈਸਕ 20-11-2025
ਬਸੀ ਪਠਾਣਾਂ, 19 ਨਵੰਬਰ (ਐਚ.ਐਸ.ਗੌਤਮ)-ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਧਾਲੀਵਾਲ ਬਸੀ ਪਠਾਣਾਂ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਦੇਸਾ ਸਿੰਘ ਧਾਲੀਵਾਲ ਇਕ ਸੰਖੇਪ ਬਿਮਾਰੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ | ਦੇਸਾ ਸਿੰਘ ਧਾਲੀਵਾਲ ਇਕ ਐਨ.ਆਰ.ਆਈ. ਸਨ, ਜਿਨ੍ਹਾਂ ਨੇ ਆਪਣੇ ਜੀਵਨ ਦਾ ਬਹੁਤਾ ਸਮਾਂ ਵਿਦੇਸ਼ਾਂ ਵਿਚ ਗੁਜ਼ਾਰਿਆ | ਪਿਛਲੇ ਕੁਝ ਅਰਸੇ ਤੋਂ ਉਹ ਆਪਣੇ ਦੇਸ਼ ਵਾਪਸ ਆ ਗਏ ਸਨ ਤੇ ਪਟਿਆਲਾ ਵਿਖੇ ਰਹਿ ਰਹੇ ਸਨ, ਜਿੱਥੇ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ | ਉਹ 89 ਵਰਿ੍ਹਆਂ ਦੇ ਸਨ | ਉਨ੍ਹਾਂ ਨਮਿਤ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 26 ਨਵੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਬਸੀ ਪਠਾਣਾਂ ਵਿਖੇ 12 ਤੋਂ 1 ਵਜੇ ਹੋਵੇਗੀ | ਇਸ ਦੁੱਖ ਦੀ ਘੜੀ ਵਿਚ ਧਾਲੀਵਾਲ ਪਰਿਵਾਰ ਨਾਲ ਅਫ਼ਸੋਸ ਕਰਨ ਵਾਲਿਆਂ ਵਿਚ ਦਰਬਾਰਾ ਸਿੰਘ ਗੁਰੂ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜਸਟਿਸ ਨਿਰਮਲ ਸਿੰਘ ਸਾਬਕਾ ਵਿਧਾਇਕ, ਲਖਵੀਰ ਸਿੰਘ ਥਾਬਲ, ਹਰਵੇਲ ਸਿੰਘ ਮਾਧੋਪੁਰ, ਰਜੇਸ਼ ਸਿੰਗਲਾ, ਜਗਦੀਪ ਸਿੰਘ ਚੀਮਾ, ਕੁਲਜੀਤ ਸਿੰਘ ਨਾਗਰਾ ਸਾਬਕਾ ਵਿਧਾਇਕ ਤੇ ਹੋਰ ਬਹੁਤ ਸਾਰੇ ਪਤਵੰਤੇ ਸ਼ਾਮਿਲ ਹੋਏ |

ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਧਰਮ ਅਧਿਐਨ ਵਿਭਾਗ ਤੇ ਇਤਿਹਾਸ ਵਿਭਾਗ ਵਲੋਂ ਵਿਸ਼ੇਸ਼ ਸੈਮੀਨਾਰ ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।