17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮਾਤਾ ਗੁਜਰੀ ਕਾਲਜ ਦੇ ਧਰਮ ਅਧਿਐਨ ਵਿਭਾਗ ਤੇ ਇਤਿਹਾਸ ਵਿਭਾਗ ਵਲੋਂ ਵਿਸ਼ੇਸ਼ ਸੈਮੀਨਾਰ

ਅਜੀਤ ਡੈਸਕ 20-11-2025
ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਧਰਮ ਅਧਿਐਨ ਵਿਭਾਗ ਅਤੇ ਇਤਿਹਾਸ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ 'ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਧਿਆਤਮਿਕਤਾ ਅਤੇ ਮਨੁੱਖਤਾ ਦੇ ਚਾਨਣ ਮੁਨਾਰੇ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਹ ਸੈਮੀਨਾਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਦੇ ਦਿਸ਼ਾ-ਨਿਰਦੇਸ਼ ਹੇਠ ਕਰਵਾਇਆ ਗਿਆ | ਪ੍ਰਧਾਨਗੀ ਭਾਸ਼ਣ ਦਿੰਦਿਆਂ ਕਾਲਜ ਦੇ ਡਾਇਰੈਕਟਰ-ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਵਿਲੱਖਣ ਮਿਸਾਲ ਹੈ | ਸੈਮੀਨਾਰ ਵਿਚ ਕੁੰਜੀਵਤ ਭਾਸ਼ਣ ਦਿੰਦਿਆਂ ਡਾ. ਜਗਜੀਵਨ ਸਿੰਘ ਰਿਟਾ. ਐਸੋਸੀਏਟ ਪ੍ਰੋਫ਼ੈਸਰ ਮਾਤਾ ਗੁਜਰੀ ਕਾਲਜ ਨੇ ਕਿਹਾ ਕਿ ਗੁਰੂ ਸਾਹਿਬ ਮਨੁੱਖੀ ਸ਼ਖ਼ਸੀਅਤ ਦਾ ਸੰਪੂਰਨ ਵਿਕਾਸ ਕਰਨ ਲਈ ਚਾਨਣ-ਮੁਨਾਰਾ ਹਨ, ਜਿਸ ਤੋਂ ਸਾਧਕ ਨੂੰ ਸੇਧ ਲੈ ਕੇ ਆਪਣੇ ਜੀਵਨ ਵਿਚ ਮੁਕਤੀ ਪ੍ਰਾਪਤ ਕਰਨੀ ਚਾਹੀਦੀ ਹੈ | ਸੈਮੀਨਾਰ ਵਿਚ ਵਿਸ਼ੇਸ਼ ਵਕਤਾ ਵਜੋਂ ਸ਼ਾਮਿਲ ਹੋਏ ਡਾ. ਦਿਲਵਰ ਸਿੰਘ ਅਸਿਸਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਗੁਰੂ ਸਾਹਿਬ ਅਧਿਆਤਮਿਕਤਾ ਦਾ ਮੁਜੱਸਮਾ ਹਨ ਅਤੇ ਮਨੁੱਖ ਨੂੰ ਉਨ੍ਹਾਂ ਦੀ ਬਾਣੀ ਨਾਲ ਜੁੜ ਕੇ ਹਉਮੈ ਦਾ ਤਿਆਗ ਕਰਦਿਆਂ ਨਾਮ ਦੀ ਪ੍ਰਾਪਤੀ ਕਰ ਲੈਣੀ ਚਾਹੀਦੀ ਹੈ | ਇਸ ਸੈਮੀਨਾਰ ਵਿਚ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਬਾਜ ਸਿੰਘ ਨੇ ਕੋਆਰਡੀਨੇਟਰ ਦੀ ਭੂਮਿਕਾ ਨਿਭਾਈ ਅਤੇ ਮੰਚ ਦਾ ਸੰਚਾਲਨ ਵੀ ਕੀਤਾ | ਇਸ ਤੋਂ ਇਲਾਵਾ ਇਸ ਸੈਮੀਨਾਰ ਵਿਚ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਹਰਭਿੰਦਰ ਸਿੰਘ ਅਤੇ ਡਾ. ਰਮਨਦੀਪ ਕੌਰ ਨੇ ਸੈਮੀਨਾਰ ਸਕੱਤਰ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਦਿੱਤੀਆਂ | ਅੰਤ ਵਿਚ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਦੁਆਰਾ ਸਮਾਗਮ ਵਿਚ ਮੌਜੂਦ ਵਕਤਿਆਂ, ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਲਈ ਫਾਈਨ ਆਰਟਸ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਰਚਿਤ ਸਲੋਕਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜੋ ਕਿ ਸਟਾਫ਼ ਅਤੇ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਬਣੀ ਰਹੀ | ਇਸ ਮੌਕੇ ਵੱਖ-ਵੱਖ ਵਿਭਾਗਾਂ ਤੋਂ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਓਮ ਪ੍ਰਕਾਸ਼ ਬਾਂਸਲ ਮਾਡਰਨ ਸਕੂਲ 'ਚ ਫੂਡ ਓ.ਡੀ.ਸੀ.-2025 ਮਨਾਇਆ ਅਗਲੀ ਖ਼ਬਰ ਗੁਰਮੀਤ ਸਿੰਘ ਧਾਲੀਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।