17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਨੈਸ਼ਨਲ ਗ੍ਰੈਪਲਿੰਗ 'ਚ 2 ਚਾਂਦੀ ਦੇ ਤਗਮੇ ਜਿੱਤ ਕੇ ਨਵਦੀਪ ਰਾਠੌਰ ਨੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ

ਅਜੀਤ ਡੈਸਕ 20-11-2025
ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਬਲਜਿੰਦਰ ਸਿੰਘ)- ਉੱਤਰਾਖੰਡ ਦੇ ਹਰਿਦੁਆਰ ਵਿਚ ਹੋਈ ਜੂਨੀਅਰ ਨੈਸ਼ਨਲ ਗ੍ਰੈਪਲਿੰਗ ਚੈਂਪੀਅਨਸ਼ਿਪ 2025 ਦੌਰਾਨ ਸਰਹਿੰਦ ਪਬਲਿਕ ਸਕੂਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੋਣਹਾਰ ਵਿਦਿਆਰਥਣ ਨਵਦੀਪ ਕੌਰ ਰਾਠੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਚਾਂਦੀ ਦੇ ਮੈਡਲ ਆਪਣੇ ਨਾਮ ਕੀਤੇ ਹਨ | ਉਸ ਦੀ ਇਸ ਉਪਲੱਬਧੀ ਨੇ ਨਾ ਸਿਰਫ਼ ਸਕੂਲ, ਬਲਕਿ ਪੂਰੇ ਜ਼ਿਲੇ੍ਹ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ | ਨਵਦੀਪ ਕੌਰ ਦਾ ਵਾਪਸ ਸ਼ਹਿਰ ਪਰਤਣ 'ਤੇ ਵੱਖ-ਵੱਖ ਸਮਾਜਿਕ ਅਤੇ ਖੇਡ ਸੰਸਥਾਵਾਂ ਵਲੋਂ ਵਿਸ਼ੇਸ਼ ਸਨਮਾਨ ਕਰਕੇ ਵਧਾਈ ਦਿੱਤੀ ਗਈ ਤੇ ਭਵਿੱਖ ਦੇ ਮੁਕਾਬਲਿਆਂ ਲਈ ਸ਼ੱੁਭਕਾਮਨਾਵਾਂ ਦਿੱਤੀਆਂ ਗਈਆਂ | ਅੱਜ ਸਕੂਲ ਵਿਚ ਅਸੈਂਬਲੀ ਸਭਾ ਦੌਰਾਨ ਵੀ ਨਵਦੀਪ ਕੌਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਪੂਰਾ ਸਟਾਫ਼ ਤੇ ਵਿਦਿਆਰਥੀ ਉਸ ਦੇ ਸਨਮਾਨ ਲਈ ਖੜ੍ਹੇ ਨਜ਼ਰ ਆਏ | ਇਸ ਮੌਕੇ ਉਸ ਨੂੰ ਬੈਸਟ ਸਟੂਡੈਂਟ ਅਵਾਰਡ ਨਾਲ ਵੀ ਨਿਵਾਜਿਆ ਗਿਆ | ਸਕੂਲ ਪਿ੍ੰਸੀਪਲ ਗੁਰਵਿੰਦਰ ਸਿੰਘ ਨੇ ਨਵਦੀਪ ਦੀ ਉਪਲੱਬਧੀ 'ਤੇ ਮਾਣ ਜਤਾਉਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਮਯਾਬੀਆਂ ਬੱਚਿਆਂ ਲਈ ਪੇ੍ਰਰਨਾ ਦਾ ਸਰੋਤ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਡੂੰਘੀ ਰੁਚੀ ਰੱਖਣੀ ਚਾਹੀਦੀ ਹੈ, ਕਿਉਂਕਿ ਖੇਡਾਂ ਮਨੁੱਖ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਇਕ ਸਿਹਤਮੰਦ ਤੇ ਮਨੋਰੰਜਕ ਪਲੇਟਫ਼ਾਰਮ ਪ੍ਰਦਾਨ ਕਰਦੀਆਂ ਹਨ | ਸਨਮਾਨ ਸਮਾਰੋਹ ਦੌਰਾਨ ਨਵਦੀਪ ਕੌਰ ਨੇ ਸਕੂਲ ਪ੍ਰਬੰਧਕੀ ਸਟਾਫ਼ ਤੇ ਸਹਿਯੋਗੀ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਉਸ ਨੇ ਕਿਹਾ ਕਿ ਉਸ ਦੀ ਕਾਮਯਾਬੀ ਵਿਚ ਮਾਪਿਆਂ ਦੀ ਮਦਦ ਦੇ ਨਾਲ ਸਕੂਲ ਦੀ ਰਹਿਨੁਮਾਈ ਤੇ ਹੌਸਲਾ-ਅਫ਼ਜ਼ਾਈ ਦਾ ਵੀ ਮਹੱਤਵਪੂਰਨ ਯੋਗਦਾਨ ਹੈ | ਇਸ ਮੌਕੇ ਅਧਿਆਪਕਾਂ 'ਚ ਅਮਨਦੀਪ ਸਿੰਘ, ਜਸ਼ਨਪ੍ਰੀਤ ਕੌਰ, ਰਣਜੀਤ ਕੌਰ, ਕਮਲਜੀਤ ਕੌਰ, ਮਨਪ੍ਰੀਤ ਕੌਰ, ਅਮਨਦੀਪ ਕੌਰ, ਸਤਵੀਰ ਕੌਰ, ਰਿੰਪੀ ਸਿਆਲ, ਨੇਹਾ, ਗੁਰਨੀਰ ਕੌਰ, ਕਮਲਜੀਤ ਕੌਰ, ਰਵਿੰਦਰ ਕੌਰ, ਸੁਖਚੈਨ ਸਿੰਘ, ਗਗਨਦੀਪ ਕੌਰ, ਮਨਜੋਤ ਕੌਰ, ਸੁਖਮਨਪ੍ਰੀਤ ਕੌਰ, ਅਮਨਪ੍ਰੀਤ ਕੌਰ ਤੇਜੇ, ਬਲਜੀਤ ਕੌਰ, ਸੋਨੀਆ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਵਿਧਾਇਕ ਰਾਏ ਵਲੋਂ 11 ਕੇ. ਵੀ. ਬੀਬੀਪੁਰ ਫੀਡਰ ਦਾ ਉਦਘਾਟਨ ਅਗਲੀ ਖ਼ਬਰ ਓਮ ਪ੍ਰਕਾਸ਼ ਬਾਂਸਲ ਮਾਡਰਨ ਸਕੂਲ 'ਚ ਫੂਡ ਓ.ਡੀ.ਸੀ.-2025 ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।