17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਬਹੁ-ਤਕਨੀਕੀ ਕਾਲਜ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸੈਮੀਨਾਰ

ਅਜੀਤ ਡੈਸਕ 20-11-2025
ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਹ ਸੈਮੀਨਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰੇਰਨਾ ਸਦਕਾ ਚੱਲ ਰਹੇ ਸਮਾਗਮਾਂ, ਕਾਨਫ਼ਰੰਸਾਂ, ਸੈਮੀਨਾਰਾਂ ਤੇ ਲੈਕਚਰਾਰਾਂ ਦੀ ਲੜੀ ਵਿਚ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਇੰਜ. ਅਮਰਪ੍ਰੀਤ ਸਿੰਘ ਨੇ ਕੀਤੀ, ਜਿਨ੍ਹਾਂ ਨੇ ਸੈਮੀਨਾਰ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ ਤੇ ਮੁੱਖ ਬੁਲਾਰੇ ਦੀ ਜਾਣ ਪਛਾਣ ਕਰਵਾਈ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਸਮਾਗਮ ਵਿਚ ਸ਼ਾਮਿਲ ਸ਼ਖ਼ਸੀਅਤਾਂ ਦਾ ਸਵਾਗਤ ਤੇ ਧੰਨਵਾਦ ਕੀਤਾ ਤੇ ਵਿਸ਼ਵਾਸ ਪ੍ਰਗਟਾਇਆ ਕਿ ਸ਼੍ਰੋਮਣੀ ਕਮੇਟੀ ਤੇ ਕਾਲਜ ਟਰੱਸਟ ਵਲੋਂ ਅਜਿਹੇ ਸਮਾਗਮ ਕਰਵਾਉਣ ਲਈ ਮਿਲ ਰਹੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਦਾ ਪ੍ਰੇਰਣਾ ਮਿਲਦੀ ਰਹੇਗੀ | ਸਮਾਗਮ ਵਿਚ ਡਾ. ਹਰਦੇਵ ਸਿੰਘ ਮੁਖੀ ਧਰਮ ਅਧਿਐਨ ਵਿਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਆਪਣੇ ਸੰਬੋਧਨ ਵਿਚ ਵੱਖ-ਵੱਖ ਧਾਰਮਿਕ ਗ੍ਰੰਥਾਂ ਬਾਰੇ ਜਾਣਕਾਰੀ ਦਿੱਤੀ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਸ਼ਹਾਦਤ ਬਾਰੇ ਵਿਸ਼ੇਸ਼ ਤੌਰ 'ਤੇ ਚਰਚਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਵਿਰਾਸਤ ਅਤੇ ਮੂਲਾਂ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ | ਕਾਲਜ ਟਰੱਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਤੇ ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ ਨੇ ਸਮਾਰੋਹ ਦੇ ਪ੍ਰਬੰਧਕਾਂ ਇੰਜੀ.ਰਣਧੀਰ ਸਿੰਘ, ਇੰਜੀ. ਅਮਨਪ੍ਰੀਤ ਕੌਰ ਤੇ ਪ੍ਰਭਜੋਤ ਕੌਰ ਦਾ ਧੰਨਵਾਦ ਕੀਤਾ | ਸਮਾਰੋਹ ਵਿਚ ਵਿਦਿਆਰਥੀਆਂ ਦੀ ਕਲਾ ਬਾਰੇ ਵੀ ਚਰਚਾ ਹੋਈ ਜਿਸ ਵਿਚ ਸਿਵਲ ਇੰਜੀਨੀਅਰਿੰਗ ਪਹਿਲੇ ਸਮੈਸਟਰ ਦੇ ਵਿਦਿਆਰਥੀ ਮਨਦੀਪ ਸਿੰਘ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਿਆਰ ਕੀਤੇ ਹੱਥੀ ਸਕੈੱਚ ਮੁੱਖ ਮਹਿਮਾਨ ਨੂੰ ਦਿਖਾਏ ਗਏ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ | ਸੈਮੀਨਾਰ ਦੌਰਾਨ ਕੇਦਾਰਨਾਥ ਅਤੇ ਰਮਣੀਕ ਸਿੰਘ ਨੇ ਵੀ ਗੁਰੂ ਸਾਹਿਬ ਦੀ ਸ਼ਹਾਦਤ ਬਾਰੇ ਵਿਚਾਰ ਸਾਂਝੇ ਕੀਤੇ | ਸਮਾਰੋਹ ਵਿਚ ਡਾ. ਜਗਦੀਪ ਸਿੰਘ ਗਿੱਲ, ਇੰਜੀ. ਸਿਮਰਨਜੀਤ ਸਿੰਘ, ਇੰਜੀ.ਗੁਰਦੀਪ ਸਿੰਘ, ਜਸਕੀਰਨ ਕੌਰ, ਡਾ. ਸੁਹੰਸਰ ਜੀਤ ਸ਼ਰਮਾ, ਜਸਬੀਰ ਕੌਰ, ਇੰਜੀ. ਸਤਵਿੰਦਰਜੀਤ ਕੌਰ, ਇੰਜੀ.ਜਗਤਾਰ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਇੰਜੀ. ਹਰਪ੍ਰੀਤ ਕੁਮਾਰ, ਜੁਝਾਰ ਸਿੰਘ ਮਾਜਰੀ ਸੋਢੀਆਂ, ਅੰਮਿ੍ਤਪਾਲ ਕੌਰ, ਇੰਜੀ.ਸੁਮਿਤ ਕੌਰ, ਇੰਜੀ. ਕਿਰਨਜੀਤ ਕੌਰ, ਇੰਜੀ. ਨਵਜੋਤ ਸਿੰਘ, ਗੁਰਦੀਪ ਕੌਰ, ਇੰਜੀ. ਮਨਦੀਪ ਕੌਰ, ਇੰਜੀ. ਤਰਨਦੀਪ ਸਿੰਘ, ਇੰਜੀ.ਜੈਸਮੀਨ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਨਗਰ ਕੀਰਤਨ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਘੁਲਾਲ ਟੋਲ ਪਲਾਜ਼ਾ 'ਤੇ ਫਾਇਰਿੰਗ ਕਰਨ ਵਾਲੇ ਪੰਜ ਦੋਸ਼ੀਆਂ ਵਿਚੋਂ ਮੰਗੀ ਸਿੰਘ ਅਤੇ ਪੰਡਿਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।