ਅਮਲੋਹ, 19 ਨਵੰਬਰ (ਕੇਵਲ ਸਿੰਘ)-ਫਤਿਹ ਸਹੋਦਿਆ ਸਕੂਲ ਕੰਪਲੈਕਸ, ਦੇਸ਼ ਭਗਤ ਗਲੋਬਲ ਸਕੂਲ ਦੁਆਰਾ ਇਕ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ 10 ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਰਚਨਾਤਮਿਕਤਾ ਅਤੇ ਕਲਾਤਮਿਕ ਹੁਨਰ ਦਾ ਪ੍ਰਦਰਸ਼ਨ ਕੀਤਾ | ਦੋ ਵਿਦਿਆਰਥੀਆਂ ਦੀ ਹਰੇਕ ਟੀਮ ਨੇ 'ਸਮੁੰਦਰੀ ਸੰਸਾਰ' ਥੀਮ 'ਤੇ ਆਧਾਰਿਤ ਸ਼ਾਨਦਾਰ ਫੇਸ ਪੇਂਟਿੰਗਾਂ ਬਣਾਈਆਂ | ਇਸ ਸਮਾਗਮ ਦਾ ਉਦਘਾਟਨ ਪਿ੍ੰਸੀਪਲ ਇੰਦੂ ਸ਼ਰਮਾ ਨੇ ਕੀਤਾ, ਜਿਨ੍ਹਾਂ ਨੇ ਸਾਰੇ ਭਾਗੀਦਾਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਕਲਾ ਰਾਹੀਂ ਆਪਣੇ ਆਪ ਨੂੰ ਖੁੱਲ੍ਹ ਕੇ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ | ਇਕ ਉਤਸ਼ਾਹੀ ਮੁਕਾਬਲੇ ਤੋਂ ਬਾਅਦ ਦੀਆ ਇੰਟਰਨੈਸ਼ਨਲ ਸਕੂਲ ਮੰਡੀ ਗੋਬਿੰਦਗੜ੍ਹ ਨੇ ਪਹਿਲਾ, ਦੇਸ਼ ਭਗਤ ਗਲੋਬਲ ਸਕੂਲ ਨੇ ਦੂਜਾ ਅਤੇ ਗੋਬਿੰਦਗੜ੍ਹ ਪਬਲਿਕ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸੈਫਰਨ ਸਿਟੀ ਸਕੂਲ ਫ਼ਤਹਿਗੜ੍ਹ ਸਾਹਿਬ ਨੂੰ ਕੰਸੋਲੇਸ਼ਨ ਇਨਾਮ ਮਿਲਿਆ | ਇਸ ਦੌਰਾਨ ਜੇਤੂ ਤਿੰਨ ਟੀਮਾਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਪ੍ਰਦਰਸ਼ਨ ਲਈ ਮੈਡਲ, ਟਰਾਫ਼ੀਆਂ ਅਤੇ ਭਾਗੀਦਾਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦੇਸ਼ ਭਗਤ ਗਲੋਬਲ ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ ਨੇ ਸਾਰੇ ਭਾਗੀਦਾਰਾਂ ਦੀ ਉਨ੍ਹਾਂ ਦੀ ਸ਼ਾਨਦਾਰ ਰਚਨਾਤਮਿਕਤਾ ਲਈ ਸ਼ਲਾਘਾ ਕੀਤੀ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪਿ੍ੰਸੀਪਲ ਇੰਦੂ ਸ਼ਰਮਾ ਨੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਭਾਗ ਲੈਣ ਵਾਲੇ ਸਕੂਲਾਂ ਦਾ ਧੰਨਵਾਦ ਕੀਤਾ | ਉਨ੍ਹਾਂ ਸਾਰੇ ਜੇਤੂਆਂ, ਭਾਗੀਦਾਰਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਉਨ੍ਹਾਂ ਦੇ ਸਮਰਪਣ, ਉਤਸ਼ਾਹ ਅਤੇ ਇਮਾਨਦਾਰ ਯਤਨਾਂ ਲਈ ਵਧਾਈ ਵੀ ਦਿੱਤੀ |