17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮਾਤਾ ਗੁਜਰੀ ਦੇ ਜ਼ੂਆਲੋਜੀ ਵਿਭਾਗ ਵਲੋਂ ਵਿੱਦਿਅਕ ਦੌਰਾ

ਅਜੀਤ ਡੈਸਕ 20-11-2025
ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵਲੋਂ ਸ਼ਿਮਲਾ ਵਿਖੇ ਵਿਸ਼ੇਸ਼ ਵਿੱਦਿਅਕ ਦੌਰਾ ਕਰਵਾਇਆ ਗਿਆ ਜਿਸ ਵਿਚ ਵਿਭਾਗ ਦੇ 28 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤ ਦੀ ਕਦਰ ਕਰਨਾ, ਵਾਤਾਵਰਨ ਦੀ ਸਮਝ ਪ੍ਰਦਾਨ ਕਰਨਾ ਅਤੇ ਜੈਵਿਕ-ਵਿਭਿੰਨਤਾ ਬਾਰੇ ਜਾਣੂ ਕਰਵਾਉਣਾ ਸੀ | ਇਸ ਦੌਰਾਨ ਵਿਦਿਆਰਥੀਆਂ ਨੇ ਸ਼ਿਮਲਾ ਦੀਆਂ ਪ੍ਰਸਿੱਧ ਥਾਵਾਂ ਜਿਵੇਂ ਜਾਖੂ ਮੰਦਰ, ਰਿਜ, ਮਾਲ ਰੋਡ ਅਤੇ ਕ੍ਰਾਈਸਟ ਚਰਚ ਆਦਿ ਦਾ ਦੌਰਾ ਕੀਤਾ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ ਕਿਉਂਕਿ ਇਹ ਕਿਤਾਬੀ ਗਿਆਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਵਿਚ ਵੀ ਵਾਧਾ ਕਰਦੇ ਹਨ | ਇਸ ਮੌਕੇ ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪਰਦੀਪ ਕੌਰ ਸੰਧੂ ਨੇ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨਾ, ਲੀਡਰਸ਼ਿਪ ਦੇ ਗੁਣ, ਆਪਸੀ ਸਹਿਯੋਗ ਅਤੇ ਟੀਮ ਪ੍ਰਬੰਧਨ ਦੀ ਭਾਵਨਾ ਪੈਦਾ ਕਰਨਾ ਸੀ | ਇਸ ਦੌਰੇ ਦੌਰਾਨ ਵਿਭਾਗ ਦੇ ਡਾ. ਗਗਨਦੀਪ ਕੌਰ ਤੇ ਡਾ. ਹਰਸਿਮਰਨਜੀਤ ਸਿੰਘ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ |
ਪਿਛਲੀ ਖ਼ਬਰ ਟੈਗੋਰ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਸਪੀਡ ਸਕੇਟਿੰਗ ਚੈਂਪੀਅਨਸ਼ਿਪ ਵਿਚ ਚੋਟੀ ਦੇ ਸਥਾਨ ਪ੍ਰਾਪਤ ਕਰਦੇ ਸਕੂਲ ਦਾ... ਅਗਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।