17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸੰਤ ਬਾਬਾ ਦਲਬਾਰਾ ਸਿੰਘ ਵਲੋਂ ਡਾ. ਹਿਮਾਂਸ਼ੂ ਸੂਦ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨ

ਅਜੀਤ ਡੈਸਕ 20-11-2025
ਅਮਲੋਹ, 19 ਨਵੰਬਰ (ਪੱਤਰ ਪ੍ਰੇਰਕ)-ਸੰਤ ਬਾਬਾ ਦਲਬਾਰਾ ਸਿੰਘ ਰੋਹੀਸਰ ਮਾਲੋਵਾਲ ਵਾਲਿਆਂ ਵਲੋਂ ਸੂਦ ਦੰਦਾਂ ਦਾ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਪ੍ਰਬੰਧਕ ਡਾ. ਹਿਮਾਂਸ਼ੂ ਸੂਦ ਐਮ.ਡੀ.ਐਸ ਦੁਆਰਾ ਇਲਾਕੇ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਡਾ. ਹਿਮਾਂਸ਼ੂ ਸੂਦ ਦੰਦਾਂ ਦੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਇਲਾਕੇ ਵਿਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਮਾਨਵਤਾ ਦੀ ਭਲਾਈ ਦੇ ਕਾਰਜਾਂ ਵਿਚ ਮੋਹਰੀ ਯੋਗਦਾਨ ਪਾ ਰਹੇ ਹਨ | ਉਨ੍ਹਾਂ ਕਿਹਾ ਕਿ ਦੰਦਾਂ ਦਾ ਹਸਪਤਾਲ ਦੇ ਖੁੱਲ੍ਹਣ ਨਾਲ ਹੁਣ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਦੰਦਾਂ ਦੇ ਇਲਾਜ ਲਈ ਦੂਰ ਦੁਰਾਡੇ ਨਹੀਂ ਜਾਣਾ ਪੈਂਦਾ ਅਤੇ ਇਹ ਹਸਪਤਾਲ ਇਲਾਕੇ ਲਈ ਵਰਦਾਨ ਸਾਬਤ ਹੋ ਰਿਹਾ ਹੈ | ਇਸ ਮੌਕੇ 'ਤੇ ਭਾਜਪਾ ਆਗੂ ਜਗਦੀਪ ਸਿੰਘ ਚੀਮਾ, ਗੁਰਦੁਆਰਾ ਸ੍ਰੀ ਸਿੰਘ ਸਭਾ ਅਮਲੋਹ ਦੀ ਸੁਪਰ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਚੀਮਾ, ਪ੍ਰਧਾਨ ਕਰਮਜੀਤ ਸਿੰਘ ਰੰਧਾਵਾ, ਰਿਟ. ਜੇ.ਈ ਪਿ੍ਥੀਪਾਲ ਸਿੰਘ, ਡਾ. ਅਰਜਨ ਸਿੰਘ, ਧਰਮਪਾਲ ਭੜ੍ਹੀ, ਐਸ.ਡੀ.ਓ ਗੁਰਦਰਸ਼ਨ ਸਿੰਘ, ਰਿਟ. ਐਸ.ਡੀ.ਓ ਬਲਦੇਵ ਸਿੰਘ ਘੁਟੀਡ, ਮੱਘਰ ਸਿੰਘ ਸਲਾਣਾ, ਪ੍ਰੋ. ਮੁਖਤਿਆਰ ਸਿੰਘ, ਮਲਕੀਤ ਸਿੰਘ ਰਾਏ, ਪਾਲ ਸਿੰਘ ਘੁੰਡਰ, ਹੈਪੀ ਸੂਦ, ਰੂਪ ਸਿੰਘ, ਚਮਕੌਰ ਸਿੰਘ ਤੰਦਾਬੱਧਾ, ਸੁਖਦੇਵ ਸਿੰਘ ਬੈਣੀ, ਬਲਪਿੰਦਰ ਸਿੰਘ ਹੈਪੀ, ਬਲਵੀਰ ਸਿੰਘ ਮਿੰਟੂ, ਜਰਨੈਲ ਸਿੰਘ ਅਕਾਲਗੜ੍ਹ, ਐਡਵੋਕੇਟ ਸੀਤਲ ਸ਼ਰਮਾ, ਐਡਵੋਕੇਟ ਗਗਨਦੀਪ ਸਿੰਘ, ਅਰਸ਼ਦੀਪ ਸਿੰਘ, ਪਰਮਜੀਤ ਕੌਰ, ਹਰਮੇਸ਼ ਸਿੰਘ, ਰਾਜਵਿੰਦਰ ਕੌਰ ਅਤੇ ਕਿਆਂਸ਼ ਸੂਦ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਨਗਰ ਕੀਰਤਨ ਦੀ ਆਮਦ ਸੰਬੰਧੀ ਸੰਘੋਲ 'ਚ ਕੀਤੀ ਮੀਟਿੰਗ ਅਗਲੀ ਖ਼ਬਰ ਪੁਸਤਕ ਮੇਲਾ ਤੇ ਸਾਹਿਤ ਉਤਸਵ 22 ਤੋਂ 25 ਤੱਕ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗਾ-ਪ੍ਰਧਾਨ ਸਰਬਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।