17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ- ਮਾਜਰੀ

ਅਜੀਤ ਡੈਸਕ 20-11-2025
ਖਮਾਣੋਂ, 19 ਨਵੰਬਰ (ਮਨਮੋਹਣ ਸਿੰਘ ਕਲੇਰ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਸਵਾਗਤ ਤਹਿਸੀਲ ਖਮਾਣੋਂ ਦੇ ਵੱਖ-ਵੱਖ ਸਥਾਨਾਂ ਗੁਰਦੁਆਰਾ ਸਾਹਿਬ ਪਿੰਡ ਮਾਨਪੁਰ, ਸੰਘੋਲ, ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਅਤੇ ਜਟਾਣਾ ਉੱਚਾ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ | ਇਹ ਜਾਣਕਾਰੀ ਦਵਿੰਦਰ ਸਿੰਘ ਮਾਜਰੀ ਦਿਹਾਤੀ ਬਲਾਕ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਤੇ ਸਰਪ੍ਰਸਤ ਸਰਪੰਚ ਯੂਨੀਅਨ ਖਮਾਣੋਂ ਨੇ ਦਿੰਦਿਆਂ ਦੱਸਿਆ ਕਿ ਇਸ ਨਗਰ ਕੀਰਤਨ ਪ੍ਰਤੀ ਸਿੱਖ ਸੰਗਤਾਂ 'ਚ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਵੱਖ-ਵੱਖ ਰਾਜਾਂ ਤੋਂ ਹੁੰਦਾ ਹੋਇਆ 20 ਨਵੰਬਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਾਤਰੀ ਵਿਸ਼ਰਾਮ ਕਰੇਗਾ | ਜਿਸ ਉਪਰੰਤ ਉਹ ਆਪਣੇ ਅਗਲੇ ਪੜਾਅ ਲਈ ਰਵਾਨਾ 21 ਨਵੰਬਰ ਨੂੰ ਹੋਵੇਗਾ | ਜਿਸ ਦਾ ਤਹਿਸੀਲ ਖਮਾਣੋਂ ਵਿਚ ਗੁਰਦੁਆਰਾ ਸਾਹਿਬ ਪਿੰਡ ਮਾਨਪੁਰ, ਸੰਘੋਲ, ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਅਤੇ ਜਟਾਣਾ ਉੱਚਾ ਵਿਖੇ ਪਹੁੰਚਣ ਭਰਵਾਂ ਸਵਾਗਤ ਸਿੱਖ ਸੰਗਤਾਂ ਵਲੋਂ ਸਮੂਹਿਕ ਰੂਪ 'ਚ ਕੀਤਾ ਜਾਵੇਗਾ | ਉਕਤ ਸਥਾਨਾਂ ਤੋਂ ਇਲਾਵਾ ਆਪਣੇ ਪੱਧਰ 'ਤੇ ਸੰਗਤਾਂ ਵਲੋਂ ਹੋਰਨਾਂ ਥਾਵਾਂ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਸਾਬਕਾ ਸਰਪੰਚ ਗੰਢੂਆਂ, ਰਜਿੰਦਰ ਸਿੰਘ ਮੀਰਪੁਰ ਸੇਖੋਂ, ਲਾਲੀ ਮਜੀਠੀਆ, ਮੋਹਣ ਸਿੰਘ ਕਾਲੇਵਾਲ, ਰਵਿੰਦਰ ਸਿੰਘ ਸੇਖੋਂ ਅਤੇ ਸੁਖਜਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਦੇ ਬੱਚਿਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਨਗਰ ਕੀਰਤਨ ਦੀ ਆਮਦ ਸੰਬੰਧੀ ਸੰਘੋਲ 'ਚ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।