ਸੰਘੋਲ, 19 ਨਵੰਬਰ (ਗੁਰਨਾਮ ਸਿੰਘ ਚੀਨਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਜਸਵੰਤ ਕੌਰ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਦੌਰਾਨ ਸਕੂਲ ਦੇ ਵਿਦਿਆਰਥੀਆਂ ਪ੍ਰਭਜੀਤ ਸਿੰਘ ਨੇ ਦੂਸਰਾ, ਤਨਵੀਰ ਸਿੰਘ ਨੇ ਤੀਸਰਾ ਅਤੇ ਅਰਸ਼ਪ੍ਰੀਤ ਸਿੰਘ ਨੇ ਚੌਥਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਪਹਿਲੇ ਦਰਜੇ 'ਚੋਂ ਬਨੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਨਕਦ ਇਨਾਮ ਤੇ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ |