17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ਹੀਦੀ ਸਭਾ 25 ਤੋਂ 28 ਦਸੰਬਰ ਤੱਕ ਮਨਾਈ ਜਾਵੇਗੀ

ਅਜੀਤ ਡੈਸਕ 20-11-2025
ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਰਾਜਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਸਭਾ 11, 12, 13 ਅਤੇ 14 ਪੋਹ ਸੰਮਤ ਨਾਨਕਸ਼ਾਹੀ 557 ਅਨੁਸਾਰ 25, 26, 27 ਅਤੇ 28 ਦਸੰਬਰ ਨੂੰ ਵੱਡੇ ਪੱਧਰ 'ਤੇ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਤੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ 25 ਦਸੰਬਰ ਨੂੰ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 27 ਦਸੰਬਰ ਨੂੰ ਸਵੇਰੇ ਪੈਣਗੇ | ਚਾਰੋਂ ਦਿਨ ਧਾਰਮਿਕ ਦੀਵਾਨ ਦੀਵਾਨ ਟੋਡਰ ਮੱਲ ਦੀਵਾਨ ਹਾਲ ਵਿਖੇ ਸਜਾਏ ਜਾਣਗੇ ਜਿਸ ਵਿਚ ਪੰਥਕ ਸ਼ਖਸ਼ੀਅਤਾਂ ਤੋਂ ਇਲਾਵਾ ਪ੍ਰਸਿੱਧ ਵਿਦਵਾਨ, ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਉਣਗੇ, 26 ਨੂੰ ਰਾਤ 9 ਵਜੇ ਵਿਸ਼ੇਸ਼ ਕਵੀ ਦਰਬਾਰ ਹੋਵੇਗਾ, 27 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਪ੍ਰਾਰੰਭ ਹੋਵੇਗਾ ਜੋ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜੇਗਾ | ਉਨ੍ਹਾਂ ਆਖਿਆ ਕਿ 27 ਦਸੰਬਰ ਨੂੰ ਹੀ ਦੁਪਹਿਰ 12 ਵਜੇ ਦਰਬਾਰ ਸਾਹਿਬ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਉੱਪਰਲੀ ਮੰਜ਼ਿਲ ਉੱਤੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ ਅਤੇ 28 ਦਸੰਬਰ ਨੂੰ ਜਗਤ ਮਾਤਾ ਗੁਜਰੀ ਜੀ ਦੀ ਯਾਦ ਵਿਚ ਧਾਰਮਿਕ ਦੀਵਾਨ ਸਜਾਇਆ ਜਾਵੇਗਾ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਦੀਨਾ ਕਾਂਗੜ ਵਿਖੇ 23 ਨੂੰ ਹੋਵੇਗਾ ਗੁਰਮਤਿ ਸਮਾਗਮ- ਮਾਨ ਅਗਲੀ ਖ਼ਬਰ ਧਾਰਮਿਕ ਪ੍ਰੀਖਿਆ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਦੇ ਬੱਚਿਆਂ ਨੇ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।