17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ਹੀਦੀ ਦਿਹਾੜੇ ਮੌਕੇ ਦੀਨਾ ਕਾਂਗੜ ਵਿਖੇ 23 ਨੂੰ ਹੋਵੇਗਾ ਗੁਰਮਤਿ ਸਮਾਗਮ- ਮਾਨ

ਅਜੀਤ ਡੈਸਕ 20-11-2025
ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਹੋਰ ਸਹਿਯੋਗੀ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ, ਭਾਈ ਦਿਆਲਾ ਜੀ 350 ਸਾਲਾ ਸ਼ਹੀਦੀ ਪੁਰਬ ਅਤੇ ਭਾਈ ਜੈਤਾ ਜੀ ਤੇ ਭਾਈ ਲੱਖੀ ਸ਼ਾਹ ਜੀ ਦੀ ਯਾਦ ਨੂੰ ਸਮਰਪਿਤ ਜ਼ਫ਼ਰਨਾਮਾ ਲਿਖਤ ਅਸਥਾਨ ਸ੍ਰੀ ਦੀਨਾ ਕਾਂਗੜ ਸਾਹਿਬ ਮੋਗਾ ਵਿਖੇ 350 ਸਾਲਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪ੍ਰੈਸ ਦੇ ਨਾਂਅ ਜਾਰੀ ਬਿਆਨ ਰਾਹੀਂ ਦਿੱਤੀ | ਉਨ੍ਹਾਂ ਸਮੁੱਚੇ ਖ਼ਾਲਸਾ ਪੰਥ ਸਮੇਤ ਵੱਖ-ਵੱਖ ਸੂਬਿਆਂ ਦੀਆਂ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਦੇ ਸ੍ਰੀ ਦੀਨਾ ਕਾਂਗੜ ਸਾਹਿਬ ਮੋਗਾ ਵਿਖੇ ਰੱਖੇ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਸ. ਮਾਨ ਨੇ ਕਿਹਾ ਕਿ ਮੋਦੀ ਹਕੂਮਤ ਗੁਰੂ ਸਾਹਿਬਾਨ ਦੀ ਮਹਾਨ ਸ਼ਹਾਦਤ ਨੂੰ ਕੇਵਲ ਭਾਰਤ ਦੀਆਂ ਹੱਦਾਂ ਅੰਦਰ ਮਹਿਫ਼ੂਜ਼ ਕਰਕੇ ਉਨ੍ਹਾਂ ਦੁਆਰਾ ਸਮੁੱਚੀ ਮਨੁੱਖਤਾ ਲਈ ਦਿੱਤੀ ਕੁਰਬਾਨੀ ਤੇ ਸ਼ਹਾਦਤ ਨੂੰ ਸੀਮਤ ਕਰਨਾ ਚਾਹੁੰਦੀ ਹੈ | ਜਦੋਂਕਿ ਉਨ੍ਹਾਂ ਦੀ ਵਿਸ਼ਾਲਤਾ ਤਾਂ ਸਮੁੱਚੇ ਸੰਸਾਰ ਦੇ ਵਾਸੀਆਂ ਤੇ ਮਨੁੱਖਤਾ ਨਾਲ ਸਬੰਧਿਤ ਹੈ | ਉਨ੍ਹਾਂ ਦੇ ਸੰਦੇਸ਼ ਨੂੰ ਦੁਨੀਆ ਦੇ ਹਰ ਕੋਨੇ ਤੱਕ ਪਹੁੰਚਾਉਣਾ ਸਾਡਾ ਕੌਮੀ ਫ਼ਰਜ਼ ਹੈ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ 25 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ- ਬਲਸੂਆਂ ਅਗਲੀ ਖ਼ਬਰ ਸ਼ਹੀਦੀ ਸਭਾ 25 ਤੋਂ 28 ਦਸੰਬਰ ਤੱਕ ਮਨਾਈ ਜਾਵੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।