17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 20-11-2025
ਖਮਾਣੋਂ, 19 ਨਵੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਸਥਾਨਕ ਅਦਾਲਤ ਵਲੋਂ ਇਕ ਸੁਣਵਾਈ ਅਧੀਨ ਮਾਮਲੇ 'ਚ ਭਗੌੜਾ ਕਰਾਰ ਦਿੱਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਹਰੀਸ਼ ਕੁਮਾਰ ਸਬ ਡਵੀਜ਼ਨ ਜੁਡੀਸ਼ੀਅਲ ਮੈਜਿਸਟੇ੍ਰਟ ਖਮਾਣੋਂ ਦੇ ਹੁਕਮ 'ਤੇ ਪੁਲਿਸ ਨੇ ਹਰਿੰਦਰਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਮਹੇਸ਼ਪੁਰਾ ਥਾਣਾ ਖਮਾਣੋਂ ਖ਼ਿਲਾਫ਼ ਇਹ ਮੁਕੱਦਮਾ 174 ਏ.ਆਈ.ਪੀ.ਸੀ. ਤਹਿਤ ਦਰਜ ਕੀਤਾ ਹੈ | ਜਿਸ ਨੂੰ ਅਦਾਲਤ ਨੇ ਇਕ ਅਪਰਾਧਿਕ ਮੁਕੱਦਮੇ 'ਚ 18-11-2025 ਨੂੰ ਭਗੌੜਾ ਕਰਾਰ ਦਿੱਤਾ ਹੈ |
ਪਾਬੰਦੀਸ਼ੁਦਾ 70 ਗੋਲੀਆਂ ਸਮੇਤ ਇਕ ਗਿ੍ਫ਼ਤਾਰ
ਖਮਾਣੋਂ, 19 ਨਵੰਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਤੋਂ ਪਾਬੰਦੀ ਸ਼ੁਦਾ ਗੋਲੀਆਂ ਬ੍ਰਾਮਦ ਕਰਨ ਦਾ ਦਾਅਵਾ ਕਰਦੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਜਦੋਂ ਦੌਰਾਨੇ ਗਸ਼ਤ ਟੀ ਪੁਆਇੰਟ ਪਿੰਡ ਭਾਮੀਆਂ ਵਿਖੇ ਮੌਜੂਦ ਸੀ ਤਾਂ ਪਿੰਡ ਨੰਗਲਾਂ ਦਿਸ਼ਾ ਵਲੋਂ ਇਕ ਵਿਅਕਤੀ ਪੈਦਲ ਤੁਰਿਆ ਆ ਰਿਹਾ ਸੀ | ਜਿਸ ਦੀ ਜਾਂਚ ਦੌਰਾਨ ਉਸ ਦੇ ਕਬਜ਼ੇ 'ਚੋਂ ਉਕਤ ਬ੍ਰਾਮਦਗੀ ਕੀਤੀ ਗਈ | ਪੁਲਿਸ ਨੇ ਕੁਲਵੀਰ ਸਿੰਘ ਵਾਸੀ ਪਿੰਡ ਨੰਗਲਾਂ ਥਾਣਾ ਖੇੜੀ ਨੌਧ ਸਿੰਘ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |

ਪਿਛਲੀ ਖ਼ਬਰ ਵੇਰਕਾ ਮਿਲਕ ਪਲਾਂਟਾਂ ਵਲੋਂ ਕਿਸਾਨਾਂ ਦਾ ਕੀਤਾ ਜਾ ਰਿਹਾ ਆਰਥਿਕ ਸ਼ੋਸ਼ਣ- ਚੀਮਾ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ 25 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ- ਬਲਸੂਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।