ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਤਹਿਤ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ 'ਚ ਸ਼ਿਰਕਤ
ਅਜੀਤ ਡੈਸਕ
21-11-2025
ਉਨ੍ਹਾਂ ਕਿਹਾ ਕਿ ਔਰਤਾਂ ਨੇ ਆਪਣੀ ਮਿਹਨਤ, ਲਗਨ ਤੇ ਦਿ੍ੜ੍ਹ ਇਰਾਦੇ ਨਾਲ ਵੱਖ-ਵੱਖ ਖੇਤਰਾਂ 'ਚ ਬੁਲੰਦੀਆਂ ਹਾਸਿਲ ਕੀਤੀਆਂ ਹਨ ਅਤੇ ਆਪਣੀ ਵਿਸ਼ੇਸ਼ ਪਛਾਣ ਸਥਾਪਤ ਕੀਤੀ ਹੈ | ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਆਯੋਜਿਤ ਇਸ ਵਿਸ਼ੇਸ਼ ਸਮਾਗਮ ਦੌਰਾਨ ਔਰਤ ਸਮੂਹਾਂ ਵਲੋਂ ਲਗਾਈਆਂ ਗਈਆਂ ਵਿਸ਼ੇਸ਼ ਪ੍ਰਦਰਸ਼ਨੀਆਂ ਦਾ ਨਿਰੀਖਣ ਕਰਨ ਉਪਰੰਤ ਗਿੱਲ ਨੇ ਕਿਹਾ ਕਿ ਮਹਿਲਾਵਾਂ 'ਤੇ ਆਧਾਰਿਤ ਸੈੱਲਫ਼ ਹੈਲਪ ਗਰੁੱਪ ਇਨ੍ਹਾਂ ਦੀ ਮਿਹਨਤ ਤੇ ਲਗਨ ਸਦਕਾ ਹੀ ਕਾਫ਼ੀ ਮਕਬੂਲ ਹੋ ਰਹੇ ਹਨ ਅਤੇ ਪਿੰਡਾਂ ਦੀਆਂ ਔਰਤਾਂ ਨੂੰ ਇਨ੍ਹਾਂ ਸਮੂਹਾਂ ਰਾਹੀਂ ਉਤਪਾਦ ਤਿਆਰ ਕਰਕੇ ਵੇਚੇ ਜਾ ਰਹੇ ਹਨ ਅਤੇ ਆਪਣੀ ਵਿੱਤੀ ਤੇ ਸਮਾਜਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਸਮਰੱਥ ਬਣ ਰਹੀਆਂ ਹਨ | ਕੈਂਪ 'ਚ ਕਮਿਸ਼ਨ ਦੀ ਤਰਫ਼ੋਂ ਹੈਲਪਲਾਈਨ ਡੈਸਕ ਵੀ ਸਥਾਪਤ ਕੀਤਾ, ਜਿਸ ਰਾਹੀਂ ਘਰੇਲੂ ਹਿੰਸਾ ਦਾ ਸ਼ਿਕਾਰ ਹੋਣ ਵਾਲੀਆਂ ਔਰਤਾਂ ਲਈ ਸਥਾਪਤ ਸਖੀ ਵਨ ਸਟਾਪ ਸੈਂਟਰ ਬਾਰੇ ਜਾਣੂ ਕਰਵਾਇਆ |
ਇਸ ਮੌਕੇ ਚੇਅਰਪਰਸਨ ਨੇ ਔਰਤਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਕਮਿਸ਼ਨ ਦੀ ਤਰਫ਼ੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਸੇਵਾਵਾਂ ਬਾਰੇ ਦੱਸਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੂਰਤਨ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |