26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ-ਸਾਂਝਾ ਫ਼ਰੰਟ ਆਗੂ

ਅਜੀਤ ਡੈਸਕ 21-11-2025
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਦੀ ਅਕਤੂਬਰ 2025 ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਚਰਚਾ ਲਈ ਸਰਕਾਰੀ ਮੀਟਿੰਗ ਹੋਈ ਸੀ, ਜਿਸ 'ਚ ਕਈ ਮਹੱਤਵਪੂਰਨ ਮੁੱਦਿਆਂ 'ਤੇ ਸਹਿਮਤੀ ਬਣੀ ਸੀ | ਮੀਟਿੰਗ ਦੌਰਾਨ ਸਿਹਤ ਮੰਤਰੀ ਵਲੋਂ ਇਹ ਭਰੋਸਾ ਦਿਵਾਇਆ ਗਿਆ ਸੀ ਕਿ ਸਾਂਝੇ ਫ਼ਰੰਟ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ ਅਤੇ ਮੀਟਿੰਗ ਦੀ ਅਧਿਕਾਰਿਕ ਪ੍ਰੋਸੀਡਿੰਗ ਜਾਰੀ ਕੀਤੀ ਜਾਵੇਗੀ, ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਤੱਕ ਨਾ ਤਾਂ ਮੀਟਿੰਗ ਦੀ ਪ੍ਰੋਸੀਡਿੰਗ ਜਾਰੀ ਕੀਤੀ ਗਈ ਹੈ ਅਤੇ ਨਾ ਹੀ ਕਿਸੇ ਇਕ ਵੀ ਮੰਨੀ ਗਈ ਮੰਗ ਨੂੰ ਲਾਗੂ ਕੀਤਾ ਗਿਆ ਹੈ, ਜਿਸ ਕਾਰਨ ਕਰਮਚਾਰੀਆਂ 'ਚ ਰੋਸ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਜੇਕਰ ਸੰਬੰਧਿਤ ਮਹਿਕਮੇ ਦੀ ਇਸ ਲਾਪਰਵਾਹੀ ਕਾਰਨ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੁੰਦੇ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਉਨ੍ਹਾਂ ਦੀ ਹੋਵੇਗੀ ਤੇ ਪਹਿਲਾਂ ਵੀ 18 ਜੂਨ ਨੂੰ ਡਾਇਰੈਕਟਰ ਨਾਲ ਆਮ ਆਦਮੀ ਕਲੀਨਿਕ ਦੀਆਂ ਸਮੱਸਿਆਵਾਂ ਸਬੰਧੀ ਹੋਈ ਮੀਟਿੰਗ ਦੀ ਅੱਜ ਤੱਕ ਪ੍ਰੋਸੀਡਿੰਗ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਆਮ ਆਦਮੀ ਕਲੀਨਿਕ ਪੰਜਾਬ ਦਾ ਕੰਮ ਸੁਚਾਰੂ ਢੰਗ ਨਾਲ ਨਹੀਂ ਚੱਲ ਰਿਹਾ ਜੋ ਕਿ ਮੁੱਖ ਮੰਤਰੀ ਦੇ ਡਰੀਮ ਪ੍ਰਾਜੈਕਟ ਨੂੰ ਪ੍ਰਭਾਵਿਤ ਕਰ ਰਿਹਾ ਹੈ | ਸਾਂਝਾ ਫ਼ਰੰਟ ਦੇ ਆਗੂਆਂ ਨੇ ਸਰਕਾਰ ਤੇ ਸੰਬੰਧਿਤ ਮਹਿਕਮੇ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਕਾਰਵਾਈ ਕਰਕੇ ਪ੍ਰੋਸੀਡਿੰਗ ਜਾਰੀ ਨਹੀਂ ਕੀਤੀ ਗਈ ਅਤੇ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਤਾਂ ਸਾਂਝਾ ਫ਼ਰੰਟ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ | ਇਸ ਮੌਕੇ ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ, ਵਾਈਸ ਪ੍ਰਧਾਨ ਨਵਦੀਪ ਸਿੰਘ, ਜਸਵੀਰ ਕੌਰ, ਵਿਕਰਮਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੀ. ਓ. ਸਟਾਫ਼ ਵਲੋਂ ਭਗੌੜਾ ਕਾਬੂ ਅਗਲੀ ਖ਼ਬਰ ਜੀ. ਪੀ. ਐਸ. 'ਚ ਕਰਵਾਏ ਸਮਾਰੋਹ ਦੇ ਦੂਜੇ ਦਿਨ ਵੀ ਲੱਗੀਆਂ ਖ਼ੂਬ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।