26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਲੋਹਾ ਨਗਰੀ 'ਚ ਹੋਵੇਗਾ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅਜੀਤ ਡੈਸਕ 21-11-2025
ਮੰਡੀ ਗੋਬਿੰਦਗੜ੍ਹ, 20 ਨਵੰਬਰ (ਰਾਜੇਸ਼ ਸ਼ਰਮਾ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਿਕ ਨਗਰ ਕੀਰਤਨ 21 ਨਵੰਬਰ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਵਿਖੇ ਪਹੁੰਚ ਰਿਹਾ ਹੈ, ਜਿਸ ਦਾ ਭਰਵਾਂ ਸਵਾਗਤ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਲੋਂ ਕੀਤਾ ਜਾਵੇਗਾ | ਨਗਰ ਕੀਰਤਨ ਦੇ ਸਵਾਗਤ ਲਈ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਅੱਜ ਐਸ.ਡੀ.ਐਮ. ਅਮਲੋਹ ਚੇਤਨ ਬੰਗੜ, ਕਾਰਜਸਾਧਕ ਚੇਤਨ ਸ਼ਰਮਾ ਅਤੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਵਲੋਂ ਕੀਤਾ ਗਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ | ਇਸ ਤੋਂ ਇਲਾਵਾ ਨਗਰ ਕੀਰਤਨ ਦੇ ਰਾਸਤੇ ਨੂੰ ਸੁਚਾਰੂ ਕਰਨ ਲਈ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੂੰ ਰੋਡ ਸੜਕਾਂ ਦੀ ਰਿਪੇਅਰ ਕਰ ਉਨ੍ਹਾਂ ਨੂੰ ਦਰੁਸਤ ਕਰਨ ਲਈ ਵੀ ਨਿਰਦੇਸ਼ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਜਾਰੀ ਕੀਤੇ ਗਏ ਹਨ | ਇਸ ਮੌਕੇ ਪ੍ਰਧਾਨ ਪਿ੍ੰਸ ਨੇ ਦੱਸਿਆ ਕਿ ਫ਼ਰੀਦਕੋਟ ਤੋਂ ਆਰੰਭ ਹੋਣ ਵਾਲਾ ਇਤਿਹਾਸਿਕ ਨਗਰ ਕੀਰਤਨ ਮੋਗਾ ਤੇ ਲੁਧਿਆਣਾ ਰਾਹੀਂ ਹੁੰਦਾ ਹੋਇਆ 21 ਨਵੰਬਰ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਖੰਨਾ ਵਾਲੇ ਪਾਸਿਓਾ ਦਾਖਲ ਹੋਵੇਗਾ, ਜਿਸ ਦਾ ਕੈਬਨਿਟ ਮੰਤਰੀ, ਹਲਕਾ ਅਮਲੋਹ ਦੇ ਵਿਧਾਇਕ ਬੜਿੰਗ ਤੇ ਸ਼ਹਿਰ ਦੀਆਂ ਸਿਆਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਭਾਰੀ ਗਿਣਤੀ 'ਚ ਸੰਗਤ ਸਮੇਤ ਨਿੱਘਾ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਨਗਰ ਕੀਰਤਨ ਦੇ ਨਾਲ ਆ ਰਹੀਆਂ ਸਮੂਹ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਦੌਰਾਨ ਹਾਈਵੇ 'ਤੇ ਚੱਲਣ ਵਾਲੀ ਟ੍ਰੈਫ਼ਿਕ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ, ਉਸ ਦੇ ਲਈ ਡੀ.ਐਸ.ਪੀ. ਇੰਦਰਜੀਤ ਸਿੰਘ ਵਲੋਂ ਟ੍ਰੈਫ਼ਿਕ ਪੁਲਿਸ ਦੀਆਂ ਟੀਮਾਂ ਨੂੰ ਖ਼ਾਸ ਨਿਰਦੇਸ਼ ਦਿੱਤੇ ਗਏ ਹਨ ਤੇ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਮੌਕੇ ਕੌਂਸਲ ਦੇ ਜੇ.ਈ. ਗੌਰਵ ਧੀਰ, ਸੁਪਰਡੈਂਟ ਬਲਵਿੰਦਰ ਕੁਮਾਰ, ਇੰਸਪੈਕਟਰ ਸੁਨੀਲ ਮਿੱਤਲ, ਟ੍ਰੈਫ਼ਿਕ ਇੰਚਾਰਜ ਬਲਜਿੰਦਰ ਸਿੰਘ, ਐਸ.ਆਈ. ਬਲਵਿੰਦਰ ਸਿੰਘ, ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ, ਸੋਮਨਾਥ ਕਾਕਾ, ਅਵਤਾਰ ਸਿੰਘ ਤੇ ਹੋਰ ਕਰਮਚਾਰੀ ਮੌਜੂਦ ਰਹੇ |
ਪਿਛਲੀ ਖ਼ਬਰ ਨਗਰ ਕੀਰਤਨ ਦਾ ਬਨੂੜ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਪੀ. ਓ. ਸਟਾਫ਼ ਵਲੋਂ ਭਗੌੜਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।