ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੀ ਲੜੀ ਅਧੀਨ ਪੰਜਾਬੀ ਵਿਭਾਗ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵਲੋਂ ਦੋ ਰੋਜ਼ਾ ਕੌਮੀ ਸੈਮੀਨਾਰ ਦਾ ਆਗਾਜ਼ ਕੀਤਾ ਗਿਆ ਜਿਸ ਦਾ ਵਿਸ਼ਾ 'ਗੁਰੂ ਤੇਗ ਬਹਾਦਰ ਜੀ ਦੀ ਬਾਣੀ ਤੇ ਜੀਵਨ, ਵਿਆਖਿਆ ਤੇ ਇਤਿਹਾਸਕਾਰੀ' 'ਤੇ ਕੇਂਦਰਿਤ ਸੀ | ਸੈਮੀਨਾਰ ਦੇ ਉਦਘਾਟਨੀ ਇਜਲਾਸ ਵਿਚ ਮੁੱਖ ਭਾਸ਼ਣ ਸਾਬਕਾ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਪ੍ਰੋ. ਬਲਵੰਤ ਸਿੰਘ ਢਿੱਲੋਂ ਵਲੋਂ ਦਿੱਤਾ ਗਿਆ | ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸੈਮੀਨਾਰ ਦੀ ਪ੍ਰਧਾਨਗੀ ਉਪ ਕੁਲਪਤੀ ਪ੍ਰੋ. ਪਰਿਤ ਪਾਲ ਸਿੰਘ ਨੇ ਕੀਤੀ ਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਯੂਨੀਵਰਸਿਟੀ ਵਲੋਂ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਸਵਾਗਤੀ ਸ਼ਬਦ ਡਾ. ਸਿਕੰਦਰ ਸਿੰਘ ਮੁਖੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਨੇ ਪੇਸ਼ ਕੀਤੇ ਜਦਕਿ ਮੰਚ ਸੰਚਾਲਨ ਡਾ. ਹਰਪ੍ਰੀਤ ਕੌਰ ਵਲੋਂ ਕੀਤਾ ਗਿਆ | ਪ੍ਰੋ. ਹਰਭਜਨ ਸਿੰਘ ਸਾਬਕਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਏ ਸੈਸ਼ਨ ਵਿਚ ਡਾ. ਸੋਮੀ ਰਾਮ ਅਕਾਲ ਅਕੈਡਮੀ ਤਲਵੰਡੀ ਸਾਬੋ, ਡਾ. ਅੰਕਦੀਪ ਕੌਰ ਅਟਵਾਲ ਡਾਇਰੈਕਟਰ ਅੰਦਰੂਨੀ ਗੁਣਵੱਤਾ ਨਿਰਧਾਰਣ ਸੈੱਲ ਤੇ ਹਰਪ੍ਰੀਤ ਸਿੰਘ ਮੁਖੀ ਸੰਗੀਤ ਵਿਭਾਗ ਨੇ ਆਪਣੀਆਂ ਖੋਜ ਪ੍ਰਸਤੁਤੀਆਂ ਪੇਸ਼ ਕੀਤੀਆਂ | ਇਸ ਮੌਕੇ ਡਾ. ਤੇਜਬੀਰ ਸਿੰਘ ਰਜਿਸਟਰਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸੰਚਾਲਨ ਡਾ. ਪਲਵਿੰਦਰ ਕੌਰ ਸਹਾਇਕ ਪ੍ਰੋਫੈਸਰ ਧਰਮ ਅਧਿਐਨ ਵਿਭਾਗ ਨੇ ਕੀਤਾ | ਪ੍ਰੋ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਗਵਾਈ ਹੇਠ ਆਯੋਜਿਤ ਸੈਸ਼ਨ ਵਿਚ ਡਾ. ਸੇਵਕ ਸਿੰਘ, ਡਾ. ਹਰਪ੍ਰੀਤ ਕੌਰ ਸਹਾਇਕ ਪ੍ਰੋਫੈਸਰ ਤੇ ਡਾ. ਰਮਨਦੀਪ ਕੌਰ ਮੁਖੀ ਸਮਾਜਿਕ ਸ਼ਾਸਤਰ ਵਿਭਾਗ ਨੇ ਆਪਣੇ ਖੋਜ ਪਰਚੇ ਪੜ੍ਹੇ | ਸੈਸ਼ਨ 'ਚ ਪ੍ਰੋ. ਨਵਦੀਪ ਕੌਰ ਡੀਨ ਰਿਸਰਚ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੰਚ ਸੰਚਾਲਨ ਡਾ. ਸੰਦੀਪ ਕੌਰ ਨੇ ਨਿਭਾਇਆ |