26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਅੰਤਰ ਜ਼ਿਲ੍ਹਾ ਕਿੱਕ ਬਾਕਸਿੰਗ 'ਚ ਸਰਕਾਰੀ ਕੰਨਿਆ ਸਕੂਲ ਨੇ ਚਾਂਦੀ ਦਾ ਤਗਮਾ ਜਿੱਤਿਆ

ਅਜੀਤ ਡੈਸਕ 21-11-2025
ਮੰਡੀ ਗੋਬਿੰਦਗੜ੍ਹ, 20 ਨਵੰਬਰ (ਇਕਬਾਲਦੀਪ ਸੰਧੂ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 69ਵੀਂਆਂ ਪੰਜਾਬ ਸਕੂਲ ਖੇਡਾਂ ਦੇ ਅੰਤਰ ਜ਼ਿਲ੍ਹਾ ਕਿੱਕ ਬਾਕਸਿੰਗ ਮੁਕਾਬਲੇ ਵਿਚ ਬਹੁਤ ਹੀ ਬਿਹਤਰ ਪ੍ਰਦਰਸ਼ਨ ਕੀਤਾ | ਮੀਡੀਆ ਕੋਆਰਡੀਨੇਟਰ ਗੁਰਸ਼ਰਨ ਸਿੰਘ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਡਰ-17 ਵਿਚ ਖ਼ੁਸ਼ੀ ਨੇ ਚਾਂਦੀ ਦਾ ਤਗਮਾ ਜਿੱਤਿਆ | ਪਿ੍ੰਸੀਪਲ ਮੋਨਿਕਾ ਵਲੋਂ ਜੇਤੂ ਵਿਦਿਆਰਥਣ ਦਾ ਸਨਮਾਨ ਕੀਤਾ ਗਿਆ ਅਤੇ ਪੀ.ਟੀ.ਈ. ਰਵਿੰਦਰ ਸਿੰਘ ਨੂੰ ਵਧਾਈ ਵੀ ਦਿੱਤੀ, ਜਿਨ੍ਹਾਂ ਦੀ ਮਿਹਨਤ ਸਦਕਾ ਇਹ ਪ੍ਰਾਪਤੀ ਹੋ ਸਕੀ | ਇਸ ਮੌਕੇ 'ਤੇ ਲੈਕਚਰਾਰ ਹਰਪਾਲ ਸਿੰਘ, ਤੇਜਪਾਲ ਸਿੰਘ, ਅਜੀਤਪਾਲ ਸਿੰਘ, ਜਗਰੂਪ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਹੋਏ |
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੇ ਆਪਣੇ ਅਧਿਕਾਰਾਂ ਲਈ ਡੱਟਣ ਦੀ ਸੋਚ ਨੂੰ ਜਨਮ ਦਿੱਤਾ-ਨਰਾਇਣਗੜ੍ਹ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।