ਖਮਾਣੋਂ, 20 ਨਵੰਬਰ (ਜੋਗਿੰਦਰ ਪਾਲ)-ਨਵੋਦਿਆ ਵਿਦਿਆਲਿਆ ਸੰਮਤੀ ਵਲੋਂ ਦਿੱਲੀ ਦੇ ਬਾਲ ਭਵਨ ਵਿਖੇ ਰਾਸ਼ਟਰੀ ਏਕਤਾ ਮੀਟ ਕਰਵਾਈ ਗਈ, ਜਿਸ 'ਚ ਪੂਰੇ ਦੇਸ਼ ਵਿਚੋਂ ਲਗਪਗ 325 ਵਿਦਿਆਰਥੀਆਂ ਨੇ ਭਾਗ ਲਿਆ | ਇਸ ਰਾਸ਼ਟਰੀ ਏਕਤਾ ਮੀਟ 'ਚ ਵੋਕਲ ਅਤੇ ਇੰਸਟਰੂਮੈਂਟਲ ਸੰਗੀਤ, ਲੋਕ ਨਾਚ ਤੇ ਕਲਾ ਦੇ ਮੁਕਾਬਲੇ ਕਰਵਾਏ ਗਏ | ਜਿਸ 'ਚ ਜਵਾਹਰ ਨਵੋਦਿਆ ਵਿਦਿਆਲਾ ਫਰੌਰ ਦੇ 42 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਚੰਡੀਗੜ੍ਹ ਸੰਮਤੀ ਦੀ ਟੀਮ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਜਵਾਹਰ ਨਵੋਦਿਆ ਵਿਦਿਆਲਾ ਸੰਧੂਆਂ ਜ਼ਿਲ੍ਹਾ ਰੂਪਨਗਰ ਪੰਜਾਬ ਦੇ ਸੰਗੀਤ ਅਧਿਆਪਕ ਰਵਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀ ਬਲਜਿੰਦਰ ਸਿੰਘ ਨੇ ਇਸ ਮੌਕੇ ਸ਼ਬਦ ਗਾਇਨ ਕਰਕੇ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ | ਇਸ ਮੌਕੇ ਨਵੋਦਿਆ ਵਿਦਿਆਲਾ ਸੰਮਤੀ ਦੇ ਕਮਿਸ਼ਨਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ | ਨਵੋਦਿਆ ਵਿਦਿਆਲਾ ਸੰਮਤੀ ਦੇ ਸ਼ਿਲੋਂਗ ਰੀਜਨ ਨੇ ਇਨ੍ਹਾਂ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ |