ਮੰਡੀ ਗੋਬਿੰਦਗੜ੍ਹ, 20 ਨਵੰਬਰ (ਇਕਬਾਲਦੀਪ ਸੰਧੂ)-ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਲੋਂ ਸਰਕਾਰੀ ਹਾਈ ਸਕੂਲ ਡਡਹੇੜੀ ਵਿਚ ਮਾਸ ਕਾਊਾਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ | ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਰੁਜ਼ਗਾਰ ਮੌਕਿਆਂ ਤੇ ਕਰੀਅਰ ਚੋਣਾਂ ਬਾਰੇ ਜਾਣੂ ਕਰਵਾਉਣਾ ਸੀ | ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਕਰੀਅਰ ਕਾਊਾਸਲਰ ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਇਕ ਲੈਕਚਰ ਦਿੱਤਾ ਅਤੇ ਉਨ੍ਹਾਂ ਨੂੰ ਨਵੀਆਂ ਕੁਸ਼ਲਤਾਵਾਂ ਸਿੱਖਣ ਅਤੇ ਸੂਝ-ਬੂਝ ਨਾਲ ਕਰੀਅਰ ਦੀ ਦਿਸ਼ਾ ਚੁਣਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸਰਕਾਰੀ ਤੇ ਪ੍ਰਾਈਵੇਟ ਖੇਤਰਾਂ 'ਚ ਉਪਲੱਬਧ ਮੌਕਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਪ੍ਰੋਗਰਾਮ 'ਚ ਗਵਰਨਮੈਂਟ ਪੋਲੀਟੈਕਨਿਕ ਕਾਲਜ, ਰਾਨਵਾ ਦੇ ਲੈਕਚਰਾਰ ਨਵਦੀਪ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਉਨ੍ਹਾਂ ਨੇ ਤਕਨੀਕੀ ਸਿੱਖਿਆ, ਵੋਕੇਸ਼ਨਲ ਟ੍ਰੇਨਿੰਗ ਤੇ ਇਸ ਰਾਹੀਂ ਆਤਮਨਿਰਭਰ ਜੀਵਨ ਬਣਾਉਣ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਹੈੱਡ ਸਰਿਤਾ ਸਿੰਗਲਾ ਵਲੋਂ ਆਏ ਮਹਿਮਾਨਾਂ ਤੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਉਤਸ਼ਾਹ ਨਾਲ ਆਪਣੇ ਭਵਿੱਖ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰਜਨੀ ਗਾਇਡੈਂਸ ਤੇ ਕਰੀਅਰ ਅਧਿਆਪਕ, ਰੁਪਿੰਦਰ ਕੌਰ ਮੈਥ, ਮਨਜੀਤ ਕੌਰ, ਗੁਰਪ੍ਰੀਤ ਬਹਿਕੀ ਹਿੰਦੀ, ਚਰਨਜੀਤ ਸਿੰਘ ਪੰਜਾਬੀ ਮਾਸਟਰ ਅਤੇ ਸੁਖਵਿੰਦਰ ਸਿੰਘ ਪੰਜਾਬੀ ਮਾਸਟਰ ਆਦਿ ਅਧਿਆਪਕ ਹਾਜ਼ਰ ਸਨ |