26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਨੌਜਵਾਨ ਆਪਣਾ ਕਾਰੋਬਾਰ ਕਰਨ ਨੂੰ ਤਰਜੀਹ ਜ਼ਰੂਰ ਦੇਣ-ਰਾਜੂ ਖੰਨਾ

ਅਜੀਤ ਡੈਸਕ 21-11-2025
ਅਮਲੋਹ, 20 ਨਵੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਨੌਜਵਾਨਾਂ ਨੂੰ ਆਪਣਾ ਤੇ ਆਪਣੇ ਪਰਿਵਾਰ ਦਾ ਪਾਲਨ ਪੋਸ਼ਣ ਕਰਨ ਲਈ ਆਪਣਾ ਕਾਰੋਬਾਰ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ, ਤਾਂ ਜੋ ਸਵੈ ਰੁਜ਼ਗਾਰ ਤਹਿਤ ਹੋਰਨਾਂ ਬੇਰੁਜ਼ਗਾਰਾਂ ਨੂੰ ਚੰਗੀ ਸੇਧ ਮਿਲ ਸਕੇ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਦੇ ਸਪੁੱਤਰ ਮਨਪ੍ਰੀਤ ਸ਼ਾਹੀ ਵਲੋਂ ਸਵੈ ਰੁਜ਼ਗਾਰ ਤਹਿਤ ਅਮਲੋਹ ਸ਼ਹਿਰ ਵਿਚ ਇਕ ਸਟੋਰ ਦਾ ਉਦਘਾਟਨ ਕਰਨ ਸਮੇਂ ਕੀਤਾ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਖੰਨਾ ਨੇ ਕਿਹਾ ਕਿ ਅੱਜ ਬੇਰੁਜ਼ਗਾਰੀ ਇਸ ਕਦਰ ਪੰਜਾਬ ਅੰਦਰ ਵੱਧ ਚੁੱਕੀ ਹੈ ਕਿ ਨੌਜਵਾਨਾਂ ਨੂੰ ਸਮੇਂ ਦੀਆਂ ਸਰਕਾਰਾਂ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਕਰਨ ਲਈ ਅੱਗੇ ਆਉਣ ਤੇ ਸੂਬੇ ਦੀ ਤਰੱਕੀ ਵਿਚ ਬਣਦਾ ਯੋਗਦਾਨ ਪਾਉਣ |
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਡਿਪਟੀ ਮੇਅਰ ਲੁਧਿਆਣਾ ਪਿ੍ੰਸ ਜੌਹਰ, ਕੌਂਸਲਰ ਨੀਨਾ ਸ਼ਾਹੀ, ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਸਾਬਕਾ ਚੇਅਰਮੈਨ ਜਸਮੀਤ ਸਿੰਘ ਰਾਜਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਕੁਨਾਲ ਪਟਿਆਲਾ, ਡਾ. ਅਰਜਨ ਸਿੰਘ ਪ੍ਰਧਾਨ, ਜਥੇਦਾਰ ਹਰਬੰਸ ਸਿੰਘ ਬਡਾਲੀ, ਰਾਜਪਾਲ ਗਰਗ, ਕੌਂਸਲਰ ਅਤੁੱਲ ਲੁਟਾਵਾ, ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਹਰਿੰਦਰ ਸਿੰਘ ਦੀਵਾ, ਡਾ. ਜਸਵੰਤ ਸਿੰਘ ਅਲਾਦਾਦਪੁਰ, ਕਮਲਜੀਤ ਸਿੰਘ ਗਿੱਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਸ਼ਰਧਾ ਸਿੰਘ ਛੰਨਾ, ਜਤਿੰਦਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਭਿੰਦਰ ਸਿੰਘ ਪ੍ਰਧਾਨ, ਗੁਰਦੀਪ ਸਿੰਘ ਮੰਡੋਫਲ, ਚੇਅਰਪਰਸਨ ਸੁਖਵਿੰਦਰ ਕੌਰ, ਸੋਨੂੰ ਰਾਏਪੁਰ, ਬਲਤੇਜ ਸਿੰਘ ਅਮਲੋਹ, ਮਿੰਟੂ ਅਰੋੜਾ, ਰੇਸ਼ਮ ਸਿੰਘ ਵਿਰਕ, ਹਰਪ੍ਰੀਤ ਸਿੰਘ ਸੋਨੂੰ, ਨੀਰਜ ਕਰਕਰਾ, ਰਾਜ ਖਨਿਆਣ, ਬੱਬੀ ਡੰਗ, ਜੁਝਾਰ ਸਿੰਘ ਮਛਰਾਏ, ਗੁਰਕੀਰਤ ਸਿੰਘ ਪਨਾਗ, ਅਸ਼ੋਕ ਸ਼ਾਹੀ, ਰੁਪਿੰਦਰ ਸ਼ਾਹੀ, ਨੰਦਨੀ ਸ਼ਾਹੀ, ਮਹਿੰਦਰਪਾਲ ਭੱਟੋ, ਰਾਜਿੰਦਰ ਕਪੂਰ, ਸਾਜਨ ਖੌਸਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ-ਦਿਲਪ੍ਰੀਤ ਭੱਟੀ ਅਗਲੀ ਖ਼ਬਰ 18ਵੀਂ ਗ੍ਰੈਪਲਿੰਗ ਚੈਂਪੀਅਨਸ਼ਿਪ 'ਚ ਮਨਪ੍ਰੀਤ ਕੌਰ ਦੀ ਵੱਡੀ ਜਿੱਤ, ਜਿੱਤੇ ਸੋਨ ਤੇ ਚਾਂਦੀ ਦੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।