ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ ਦੁਆਰਾ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕਰ ਨੌਜਵਾਨਾਂ ਨੂੰ ਸਰਕਾਰ ਦੀਆ ਨੀਤੀਆਂ ਨਾਲ ਜੋੜਿਆ ਗਿਆ ਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਲੋਕ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਸੰਬੰਧੀ ਜਾਣੂ ਕਰਵਾਇਆ | ਇਸ ਮੌਕੇ ਪ੍ਰਧਾਨ ਦਿਲਪ੍ਰੀਤ ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਜਿਥੇ ਸੂਬੇ ਦੇ ਨੌਜਵਾਨਾਂ ਨੂੰ ਵੱਡੀ ਪੱਧਰ 'ਤੇ ਰੁਜ਼ਗਾਰ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਹੀ ਨੌਜਵਾਨਾਂ ਨੂੰ ਮਾੜੀਆਂ ਕੁਰੀਤੀਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਵੀ ਜੋੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਦੇ ਪਿੰਡਾਂ 'ਚ ਵੱਡੀ ਪੱਧਰ 'ਤੇ ਖੇਡ ਗਰਾੳਾੂਡ ਬਣਾਉਣ ਦੇ ਨਾਲ, ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਖਿਡਾਰੀਆਂ ਨੂੰ ਵੱਡੇ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖੇਡਾਂ 'ਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਨੂੰ ਨੌਕਰੀਆਂ ਨਾਲ ਵੀ ਸਨਮਾਨਿਆ ਜਾ ਰਿਹਾ ਹੈ, ਜਿਸ ਸਦਕਾ ਸੂਬੇ ਦੇ ਨੌਜਵਾਨ ਵੱਡੀ ਪੱਧਰ ਤੇ ਖੇਡਾਂ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਸੁਹਿਰਦ ਹੈ, ਜਿਸ ਦੇ ਚੱਲਦਿਆਂ ਸਰਕਾਰ ਵਲੋਂ ਵੱਡੀ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ ਤੇ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹਾਂ 'ਚ ਡੱਕਿਆ ਜਾ ਰਿਹਾ ਹੈ ਅਤੇ ਨਸ਼ੇ ਦੇ ਆਦਿ ਨੌਜਵਾਨਾਂ ਨੂੰ ਮੁੜ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਮਾੜੇ ਅਨਸਰਾਂ ਵਿਰੱੁਧ ਡਟ ਕੇ ਖੜ੍ਹੇ ਹੋਣ ਤਾਂ ਜੋ ਮਾੜੀਆਂ ਲਾਹਨਤਾਂ ਨੂੰ ਸੂਬੇ 'ਚੋਂ ਖ਼ਤਮ ਕੀਤਾ ਜਾ ਸਕੇ |