26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ <br/>

ਅਜੀਤ ਡੈਸਕ 21-11-2025
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਸਕੂਲ ਆਫ਼ ਐਮੀਨੈਂਸ ਭਾਦਸੋਂ ਦੇ ਤਕਰੀਬਨ 80 ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ | ਸਕੂਲ ਦੇ ਪਿ੍ੰਸੀਪਲ ਪ੍ਰੀਤਇੰਦਰ ਘਈ ਨੇ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਤੇ ਸਟਾਫ਼ ਦਾ ਸਕੂਲ ਦੇ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਲਈ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਸਕੂਲ ਦੇ ਅਧਿਆਪਕਾਂ ਰਾਜੀਵ ਸ਼ਰਮਾ ਤੇ ਨੀਲ ਕਮਲ ਨੇ ਕਾਲਜ ਵਿਖੇ ਵੱਖ-ਵੱਖ ਸਹੂਲਤਾਂ ਅਤੇ ਸੁਵਿਧਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਵਿੱਦਿਅਕ ਦੌਰਾ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਅਤੇ ਜਾਣਕਾਰੀ ਭਰਪੂਰ ਰਿਹਾ ਹੈ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸੁਆਗਤ ਕਰਦਿਆਂ ਕਾਲਜ ਵਿਖੇ ਉਚੇਰੀ ਵਿੱਦਿਆ ਲਈ ਉਪਲੱਬਧ ਵੱਖ-ਵੱਖ ਕੋਰਸਾਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਪ੍ਰੋ. ਪਰਦੀਪ ਕੌਰ ਸੰਧੂ, ਡਾ. ਨੈਨਾ ਖੁੱਲਰ, ਡਾ. ਗੁਰਪ੍ਰੀਤ ਕੌਰ, ਡਾ. ਰਵਿੰਦਰ ਕੁਮਾਰ, ਡਾ. ਰਮਣੀਕ ਕੌਰ ਅਤੇ ਕਾਲਜ ਦੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ |

ਪਿਛਲੀ ਖ਼ਬਰ ਬਹੇੜ ਤੇ ਰੈਲੋਂ ਵਾਲੀ ਸੜਕ ਜਲਦ ਬਣਾਈ ਜਾਵੇ-ਸ਼ਿਵਦਾਸਪੁਰ ਅਗਲੀ ਖ਼ਬਰ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ-ਦਿਲਪ੍ਰੀਤ ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।