26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਬਹੇੜ ਤੇ ਰੈਲੋਂ ਵਾਲੀ ਸੜਕ ਜਲਦ ਬਣਾਈ ਜਾਵੇ-ਸ਼ਿਵਦਾਸਪੁਰ

ਅਜੀਤ ਡੈਸਕ 21-11-2025
ਬਸੀ ਪਠਾਣਾਂ, 20 ਨਵੰਬਰ (ਐਚ. ਐਸ. ਗੌਤਮ)-ਸਥਾਨਕ ਲੋਕਾਂ ਨੇ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਬਹੇੜ ਤੇ ਰੈਲੋਂ ਦੀਆਂ ਲਿੰਕ ਸੜਕਾਂ ਜਲਦ ਬਣਾਉਣ ਦੀ ਮੰਗ ਕੀਤੀ ਹੈ | ਅਕਾਲੀ ਦਲ ਆਗੂ ਸਵਰਨ ਸਿੰਘ ਸ਼ਿਵਦਾਸਪੁਰ ਨੇ ਦੱਸਿਆ ਕਿ ਬਹੇੜ ਤੇ ਰੈਲੋਂ ਪਿੰਡ ਦੀਆਂ ਸੜਕਾਂ ਦਾ ਬਹੁਤ ਹੀ ਮੰਦਾ ਹਾਲ ਹੈ, ਜਿਸ ਨੂੰ ਲੈ ਕੇ ਸੰਬੰਧਿਤ ਵਿਭਾਗ ਦੇ ਧਿਆਨ ਵਿਚ ਕਈ ਵਾਰ ਲਿਆਉਣ ਦੇ ਬਾਵਜੂਦ ਵੀ ਇਸ ਸੜਕ ਵੱਲ ਕਿਸੇ ਨੇ ਕੋਈ ਧਿਆਨ ਨਹੀਂ ਦਿੱਤਾ ਗਿਆ | ਹੁਣ ਇਹ ਸੜਕ ਪੈਦਲ ਚੱਲਣ ਦੇ ਕਾਬਿਲ ਵੀ ਨਹੀਂ ਰਹੀ, ਜ਼ਿਆਦਾਤਰ ਟੋਏ ਪੈ ਗਏ ਹਨ ਸੜਕ ਤਾਂ ਕਿਤੇ ਹੀ ਰਹਿ ਗਈ ਹੈ, ਜਿਸ ਕਾਰਨ ਵਾਹਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ | ਲੋਕਾਂ ਨੇ ਸਰਕਾਰ ਪਾਸੋਂ ਇਸ ਸੜਕ ਨੂੰ ਜਲਦ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਸ਼ਤਾਬਦੀ ਸਮਾਗਮਾਂ 'ਤੇ ਕਰੋੜਾਂ ਰੁਪਏ ਖ਼ਰਚ ਰਹੀ ਹੈ ਅਤੇ ਵੱਡੇ ਪੱਧਰ 'ਤੇ ਸਮਾਗਮ ਕੀਤੇ ਜਾ ਰਹੇ ਹਨ | ਸਾਡੀ ਮੰਗ ਹੈ ਕਿ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦੇ ਹੋਏ ਇਹ ਸੜਕਾਂ ਪਹਿਲ ਦੇ ਆਧਾਰ 'ਤੇ ਬਣਾਈਆਂ ਜਾਣ ਤਾਂ ਜੋ ਰੋਜ਼ਾਨਾ ਇਨ੍ਹਾਂ ਟੁੱਟੀਆਂ ਸੜਕਾਂ 'ਤੇ ਸਫ਼ਰ ਕਰਨ ਵਾਲੇ ਲੋਕ ਸੁੱਖ ਦਾ ਸਾਹ ਲੈ ਸਕਣ |
ਪਿਛਲੀ ਖ਼ਬਰ ਸ੍ਰੀਮਦ ਭਗਵਦ ਗੀਤਾ ਗਿਆਨ ਯੱਗ ਕਥਾ ਤੇ ਸਤਿਸੰਗ ਦੀ ਤਿਆਰੀ ਲਈ ਮੀਟਿੰਗ ਸਮਾਪਤ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।