26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

350 ਸਾਲਾ ਸ਼ਹੀਦੀ ਨਗਰ ਕੀਰਤਨ ਦਾ ਰਾਣਵਾਂ ਵਿਖੇ ਹੋਵੇਗਾ ਭਰਵਾਂ ਸਵਾਗਤ-ਜਥੇਦਾਰ ਰਿਆ

ਅਜੀਤ ਡੈਸਕ 21-11-2025
ਖਮਾਣੋਂ, 20 ਨਵੰਬਰ (ਜੋਗਿੰਦਰ ਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 21 ਨਵੰਬਰ ਨੂੰ ਬਸੀ ਪਠਾਣਾਂ ਤੋਂ ਨੌਗਾਵਾਂ ਹੁੰਦਾ ਹੋਇਆ ਮੋਰਿੰਡਾ ਬਾਈ ਪਾਸ ਤੋਂ ਖੰਟ-ਮਾਨਪੁਰ, ਸੰਘੋਲ, ਰਾਣਵਾਂ ਅਤੇ ਖਮਾਣੋਂ ਹੁੰਦਾ ਹੋਇਆ ਜਟਾਣਾ ਉੱਚਾ ਰਾਹੀਂ ਅਗਲੇ ਪੜਾਅ ਲਈ ਰਵਾਨਾ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਤੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ |
ਪਿਛਲੀ ਖ਼ਬਰ ਐਮ. ਜੀ. ਅਸ਼ੋਕਾ ਗਰਲਜ਼ ਸਕੂਲ ਨੇ ਵਿਦਿਆਰਥਣਾਂ ਨੂੰ ਵਿੱਦਿਅਕ ਤੇ ਧਾਰਮਿਕ ਦੌਰਾ ਕਰਵਾਇਆ ਅਗਲੀ ਖ਼ਬਰ ਸ੍ਰੀਮਦ ਭਗਵਦ ਗੀਤਾ ਗਿਆਨ ਯੱਗ ਕਥਾ ਤੇ ਸਤਿਸੰਗ ਦੀ ਤਿਆਰੀ ਲਈ ਮੀਟਿੰਗ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।