25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਸਰਕਾਰ ਵਚਨਬੱਧ-ਸਿਵਲ ਸਰਜਨ

ਅਜੀਤ ਡੈਸਕ 21-11-2025
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਆਮ ਆਦਮੀ ਕਲੀਨਿਕ ਅਮਲੋਹ ਵਿਚ ਤਾਇਨਾਤੀ ਲਈ ਨਵੇਂ ਡਾਕਟਰ ਨੂੰ ਨਿਯੁਕਤੀ ਪੱਤਰ ਦਿੱਤਾ | ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ 'ਚ 20 ਆਮ ਆਦਮੀ ਕਲੀਨਿਕ ਪੂਰੇ ਸਟਾਫ਼ ਸਮੇਤ ਕੰਮ ਕਰ ਰਹੇ ਹਨ, ਜਿਨ੍ਹਾਂ 'ਚੋਂ ਨਗਰ ਕੌਂਸਲ ਅਮਲੋਹ ਦੇ ਆਮ ਆਦਮੀ ਕਲੀਨਿਕ ਵਿਚ ਹੁਣੇ ਹੀ ਖ਼ਾਲੀ ਹੋਈ ਡਾਕਟਰ ਦੀ ਪੋਸਟ 'ਤੇ ਤੁਰੰਤ ਨਵੇਂ ਡਾਕਟਰ ਨੂੰ ਨਿਯੁਕਤ ਕੀਤਾ ਗਿਆ ਹੈ, ਤਾਂ ਕਿ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਨਿਰਵਿਘਨ ਦਿੱਤੀਆਂ ਜਾ ਸਕਣ | ਉਨ੍ਹਾਂ ਦੱਸਿਆ ਕਿ ਇਹ ਡਾ. ਅਰਸ਼ਦੀਪ ਸਿੰਘ ਜੋ ਅੱਜ ਹੀ ਆਪਣੇ ਸਟੇਸ਼ਨ ਤੇ ਸੰਬੰਧਿਤ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ | ਡਾਕਟਰ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ | ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿਚ ਕਿਸੇ ਕਿਸਮ ਦੀ ਢਿੱਲਮੱਠ ਨਾ ਵਰਤੀ ਜਾਵੇ ਕਿਉਂਕਿ ਜ਼ਿਲ੍ਹੇ 'ਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਜੋ ਸਾਮਾਨ ਦੀ ਕੋਈ ਘਾਟ ਨਹੀਂ ਹੈ ਇਸ ਲਈ ਉਹ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਉਨ੍ਹਾਂ ਨੂੰ ਕਿਸੇ ਹੋਰ ਚੀਜ਼ ਦੀ ਲੋੜ ਹੋਵੇ ਤਾਂ ਉਹ ਸੰਬੰਧਿਤ ਆਪਣੇ ਸੀਨੀਅਰ ਮੈਡੀਕਲ ਅਫ਼ਸਰ ਨਾਲ ਤਾਲਮੇਲ ਕਰਨ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਾਰੁਲ ਗੁਪਤਾ, ਡੀ. ਪੀ. ਐਮ. ਡਾ. ਕਸੀਤਿਜ ਸੀਮਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ, ਡਾ. ਸਚਿਨ ਨਰੂਲਾ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਬੜਿੰਗ ਵਲੋਂ ਪਿੰਡ ਦੇ ਵਿਕਾਸ ਲਈ ਮਿਲ ਰਿਹਾ ਹਰ ਸਹਿਯੋਗ-ਸਰਪੰਚ ਜਸਮੇਲ, ਯਾਦਵਿੰਦਰ ਸਿੰਘ ਅਗਲੀ ਖ਼ਬਰ ਇਲਾਜ ਤੇ ਪੜ੍ਹਾਈ ਦੀ ਮਦਦ ਲਈ ਲੋੜਵੰਦ ਸਾਡੇ ਤੱਕ ਪਹੁੰਚ ਕਰ ਸਕਦੇ ਹਨ- ਪ੍ਰਧਾਨ ਕਾਲਾ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।