ਅਮਲੋਹ, 20 ਨਵੰਬਰ (ਕੇਵਲ ਸਿੰਘ)-ਨਜ਼ਦੀਕੀ ਪਿੰਡ ਮਾਨਗੜ੍ਹ 'ਚ ਸਰਪੰਚ ਜਸਮੇਲ ਸਿੰਘ ਤੇ ਸਹਿਕਾਰੀ ਸਭਾ ਹਰੀਪੁਰ ਦੇ ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ ਵਲੋਂ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਦੀ ਅਗਵਾਈ 'ਚ ਪਿੰਡ ਅੰਦਰ ਵਿਕਾਸ ਦੇ ਕੰਮ ਜਾਰੀ ਹਨ ਅਤੇ ਆਉਣ ਵਾਲੇ ਦਿਨਾਂ 'ਚ ਵੀ ਹੋਰ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ | ਉਨ੍ਹਾਂ ਅੱਗੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਬੜਿੰਗ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਮਿਲ ਰਿਹਾ ਹੈ, ਜਿਸ ਸਦਕਾ ਪਿੰਡ ਦੀ ਵਿਕਾਸ ਪੱਖੋਂ ਨੁਹਾਰ ਬਦਲ ਰਹੀ ਹੈ | ਇਸ ਮੌਕੇ ਹਰਜਿੰਦਰ ਸਿੰਘ ਸਾਹੀ, ਸਰਬਜੀਤ ਸਿੰਘ ਪੰਚ, ਰਾਜਿੰਦਰ ਸਿੰਘ ਬੋਬੀ, ਗੁਰਵਿੰਦਰ ਸਿੰਘ, ਪ੍ਰੇਮ ਸਿੰਘ, ਹਰਮਨ ਸਿੰਘ, ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ |