25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

'ਆਪ' ਨੇ ਹਿਤੇਸ਼ ਉੱਪਲ ਸ਼ਹਿਰੀ ਪ੍ਰਧਾਨ ਨਿਯੁਕਤ

ਅਜੀਤ ਡੈਸਕ 21-11-2025
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਮਨਪ੍ਰੀਤ ਸਿੰਘ)-'ਆਪ' ਫ਼ਤਹਿਗੜ੍ਹ ਸਾਹਿਬ ਦੀ ਇਕ ਮੀਟਿੰਗ ਵਿਧਾਇਕ ਲਖਵੀਰ ਸਿੰਘ ਰਾਏ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ਵਿਧਾਇਕ ਰਾਏ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਲਿਬੜਾ, ਸੰਗਠਨ ਸਕੱਤਰ ਗੁਰਮੀਤ ਬਾਜਵਾ ਅਤੇ ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਹਿਤੇਸ਼ ਉਪੱਲ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦਕਿ ਹਰਵਿੰਦਰ ਮਾਧੋਪੁਰ ਨਰਿੰਦਰ ਨਨੂੰ, ਮਨਵੀਰ ਭਗੜਾਣਾ ਅਤੇ ਜਸਵੀਰ ਅਨਾਇਤਪੁਰਾ ਨੂੰ ਵੱਖ-ਵੱਖ ਪਿੰਡਾਂ ਦੇ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਵਿਧਾਇਕ ਰਾਏ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 'ਆਪ' ਵਲੋਂ ਪਾਰਟੀ ਦੇ ਲਈ ਕੰਮ ਕਰਨ ਵਾਲੇ ਵਰਕਰਾਂ ਨੂੰ ਮਾਨ ਸਨਮਾਨ ਦਿੱਤਾ ਜਾਂਦਾ ਹੈ | ਉਕਤ ਵਿਅਕਤੀਆਂ ਦੀ ਮਿਹਨਤ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਅਸੀਂ ਆਸ ਕਰਦੇ ਹਾਂ ਕਿ ਇਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਿਬੜਾ ਸੰਗਠਨ ਸਕੱਤਰ ਬਾਜਵਾ ਅਤੇ ਭੱਟੀ ਵਲੋਂ ਵੀ ਨਵੇਂ ਚੁਣੇ ਅਹੁਦੇਦਾਰਾਂ ਦਾ ਮਾਨ ਸਨਮਾਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਸੇਵਕ ਸਿੰਘ ਬਧੌਛੀ, ਪਿ੍ਤਪਾਲ ਜੱਸੀ, ਬਲਵੀਰ ਸੋਢੀ, ਸੰਦੀਪ ਬਲਾੜੀ, ਪ੍ਰਭਜੋਤ ਟਿਵਾਣਾ, ਅੰਮਿ੍ਤ ਬਲਾੜਾ, ਹਰਮਨ ਬਧੌਛੀ, ਦਵਿੰਦਰ ਬਧੌਛੀ, ਐਡਵੋਕੇਟ ਗੁਰਪ੍ਰੀਤ ਕੈੜਾ, ਹਰਪੀਰਦਿੱਤ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਦੇ ਮਹਿਲਾ ਵਿੰਗ ਨੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰੀਨਾ ਰਾਣੀ ਦੀ ਅਗਵਾਈ ਹੇਠ ਮਨਾਇਆ ਮਹਿਲਾ ਉਦਮਤਾ ਦਿਵਸ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਨਗਰ ਕੀਰਤਨ-ਯਾਤਰਾ ਰੂਟ 'ਤੇ ਪਾਬੰਦੀ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।