ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਸਰਹਿੰਦ ਦਫ਼ਤਰ ਵਿਖੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰੀਨਾ ਰਾਣੀ ਦੀ ਅਗਵਾਈ ਹੇਠ ਮਹਿਲਾ ਉਦਮਤਾ ਦਿਵਸ ਮਨਾਇਆ ਗਿਆ ਜਿਸ 'ਚ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਤੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਵਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਗਈ ਤੇ ਉਨ੍ਹਾਂ ਦੁਆਰਾ ਐਡ. ਰੀਨਾ ਰਾਣੀ ਸਮੇਤ ਮਹਿਲਾਵਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਤੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਨੇ ਕਿਹਾ ਕਿ ਮਹਿਲਾਵਾਂ ਅੱਜ ਹਰ ਖੇਤਰ 'ਚ ਪੁਰਸ਼ਾਂ ਨਾਲੋਂ ਅੱਗੇ ਹਨ ਤੇ ਉਨ੍ਹਾਂ ਵਲੋਂ ਹਰ ਖੇਤਰ 'ਚ ਅੱਗੇ ਹੋ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ, ਇਸ ਲਈ ਸਾਨੂੰ ਉਨ੍ਹਾਂ ਨੂੰ ਬਣਦਾ ਪੂਰਾ ਮਾਣ ਸਨਮਾਨ ਦੇਣਾ ਚਾਹੀਦਾ ਹੈ | ਮਹਿਲਾ ਵਿੰਗ ਦੀ ਪ੍ਰਧਾਨ ਰੀਨਾ ਰਾਣੀ ਨੇ ਵਿਧਾਇਕ ਲਖਵੀਰ ਸਿੰਘ ਰਾਏ ਤੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਜ਼ਿਲ੍ਹਾ ਪ੍ਰਧਾਨ ਰੀਨਾ ਰਾਣੀ ਨੇ ਭਰੋਸਾ ਦਿਵਾਇਆ ਕਿ ਮਹਿਲਾਵਾਂ ਨੂੰ ਕੰਮਕਾਜ ਸ਼ੁਰੂ ਕਰਾਉਣ ਲਈ 'ਆਪ' ਸਰਕਾਰ ਉਨ੍ਹਾਂ ਨਾਲ ਹਰ ਸਮੇਂ ਖੜ੍ਹੀ ਹੈ ਤੇ ਉਨ੍ਹਾਂ ਨੂੰ ਬਣਦੀ ਮਾਲੀ ਮਦਦ ਮੁਹੱਈਆ ਕਰਵਾਈ ਜਾਵੇਗੀ | ਇਸ ਮੌਕੇ ਪ੍ਰਵੀਨ ਰਾਣੀ, ਸਰਬਜੀਤ ਕੌਰ, ਨਿਸ਼ਾ ਰਾਣੀ, ਜਸਵਿੰਦਰ ਕੌਰ, ਨਵਦੀਪ ਕੌਰ ਚਨਾਲੋਂ, ਰੁਪਿੰਦਰ ਕੌਰ, ਮਨਪ੍ਰੀਤ ਕੌਰ, ਗਗਨਦੀਪ ਕੌਰ, ਜਸਵੀਰ ਕੌਰ, ਸਰਪੰਚ ਕਮਲਜੀਤ ਕੌਰ, ਨੀਲਮ, ਪ੍ਰਭਜੋਤ ਕੌਰ, ਰਾਜਵਿੰਦਰ ਕੌਰ, ਜੈ ਸ਼ਰਮਾ, ਜਸਵੀਰ ਕੌਰ ਸਰਹਿੰਦ, ਅਮਰਜੀਤ ਕੌਰ, ਮਨਜਿੰਦਰ ਕੌਰ, ਜਸਪ੍ਰੀਤ ਕੌਰ, ਬੇਬੀ ਧੀਮਾਨ, ਗੀਤਾਂਜਲੀ ਮੰਡੀ ਗੋਬਿੰਦਗੜ੍ਹ, ਨੇਹਾ, ਸਰਬਜੀਤ ਕੌਰ, ਸੰਦੀਪ ਕੌਰ ਰਿੰਪੀ, ਸਿਮਰਪ੍ਰੀਤ ਕੌਰ, ਸਤਵਿੰਦਰ ਕੌਰ, ਹਰਬੰਸ ਕੌਰ, ਕੁਲਦੀਪ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |