19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕੌਮੀ ਏਕਤਾ ਹਫ਼ਤਾ ਮਨਾਇਆ <br/>

ਅਜੀਤ ਡੈਸਕ 22-11-2025
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨ. ਐਸ. ਐਸ. ਵਿਭਾਗ ਵਲੋਂ ਕਾਲਜ ਵਿਚ ਕੌਮੀ ਏਕਤਾ ਹਫ਼ਤਾ ਬੜੇ ਉਤਸ਼ਾਹ ਨਾਲ ਮਨਾਇਆ | ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਰਦਿਆਂ ਕਾਲਜ ਦੇ ਕਾਰਜਕਾਰੀ ਇੰਚਾਰਜ ਡਾ. ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਉਨ੍ਹਾਂ ਦੀ ਸੋਚ ਵਿਚ ਏਕਤਾ, ਸਹਿਯੋਗ ਤੇ ਸਮਰਪਣ ਦੀ ਭਾਵਨਾ ਹੋਣੀ ਬਹੁਤ ਜ਼ਰੂਰੀ ਹੈ | ਉਪਰੰਤ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਰਣਦੀਪ ਕੌਰ ਨੇ ਕਿਹਾ ਕਿ ਰਾਸ਼ਟਰੀ ਏਕਤਾ ਸਿਰਫ਼ ਇਕ ਵਿਚਾਰ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ | ਸਾਨੂੰ ਸਭ ਨੂੰ ਆਪਣੇ ਵਿਚਕਾਰ ਭਾਈਚਾਰਾ ਤੇ ਸਾਂਝ ਦੀ ਭਾਵਨਾ ਨੂੰ ਵਧਾਉਣਾ ਚਾਹੀਦਾ ਹੈ | ਪ੍ਰੋਗਰਾਮ ਅਫ਼ਸਰ ਡਾ. ਦਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨਸਲ, ਧਰਮ, ਭਾਸ਼ਾ ਜਾਂ ਪ੍ਰਾਂਤ ਕਿਸੇ ਵੀ ਤਰ੍ਹਾਂ ਦੀ ਵੱਖਰਤਾ ਸਾਨੂੰ ਵੰਡਦੀ ਨਹੀਂ, ਸਗੋਂ ਸਾਡੇ ਦੇਸ਼ ਨੂੰ ਹੋਰ ਵੀ ਰੰਗਾਂ ਨਾਲ ਭਰਦੀ ਹੈ | ਏਕਤਾ ਹੀ ਸਾਡੀ ਸਭ ਤੋਂ ਵੱਡੀ ਸ਼ਕਤੀ ਹੈ | ਇਸ ਮੌਕੇ ਲਗਪਗ 130 ਵਲੰਟੀਅਰਾਂ ਨੇ ਏਕਤਾ ਮਾਰਚ ਕੱਢ ਕੇ ਭਾਈਚਾਰੇ ਤੇ ਰਾਸ਼ਟਰੀ ਸਾਂਝ ਦਾ ਸੁਨੇਹਾ ਦਿੱਤਾ | ਵਲੰਟੀਅਰਾਂ ਨੇ ਵੱਖ-ਵੱਖ ਨਾਅਰਿਆਂ ਅਤੇ ਸਲੋਗਨਾਂ ਰਾਹੀਂ ਸਭ ਨੂੰ ਮਿਲਜੁਲ ਕੇ ਰਹਿਣ, ਅਮਨ-ਏਕਤਾ ਬਰਕਰਾਰ ਰੱਖਣ ਅਤੇ ਦੇਸ਼ ਦੀ ਏਕਤਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਨਾ ਦਿੱਤੀ | ਕਾਲਜ ਦੇ ਵੱਖ-ਵੱਖ ਭਾਗਾਂ 'ਚੋਂ ਹੋ ਕੇ ਨਿਕਲੀ ਇਹ ਰੈਲੀ ਸਭ ਦਾ ਧਿਆਨ ਕੇਂਦਰ ਬਣੀ ਤੇ ਰਾਸ਼ਟਰੀ ਏਕਤਾ ਦੇ ਸੰਦੇਸ਼ ਨੂੰ ਹਰੇਕ ਤੱਕ ਪਹੁੰਚਾਇਆ | ਇਸ ਮੌਕੇ ਸਹਾਇਕ ਪ੍ਰੋਗਰਾਮ ਅਫ਼ਸਰ ਡਾ. ਮਾਲਵਿਕਾ ਖੁਰਾਣਾ, ਪ੍ਰੋ. ਅਮਰੀਕ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਹੀਦੀ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜੋਲੀ 'ਚ ਲਗਾਇਆ ਅੱਖਾਂ ਦਾ ਚੈੱਕਅਪ ਤੇ ਖ਼ੂਨਦਾਨ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।