ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਆਗਾਮੀ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੀਆਂ ਸਾਰੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਸੀਟਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾ ਰਹੇ ਹਨ ਅਤੇ ਬਹੁਮਤ ਵਿਚ ਇਹ ਸੀਟਾਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਈਆਂ ਜਾਣਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਤੇ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਮਰਥਕਾਂ ਸਮੇਤ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਚੋਣਾਂ ਦੇ ਐਲਾਨ ਮਗਰੋਂ ਹਲਕੇ ਵਿਚ ਨੁੱਕੜ ਮੀਟਿੰਗਾਂ ਕਰਕੇ ਜਿੱਥੇ ਲੋਕਾਂ ਨੂੰ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ, ਧੱਕੇਸ਼ਾਹੀਆਂ ਅਤੇ ਵਾਅਦਾ ਖਿਲਾਫ਼ੀਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਨੰਗਾ ਕੀਤਾ ਜਾਵੇਗਾ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ, ਜਥੇ. ਮਨਮੋਹਨ ਸਿੰਘ ਮਕਾਰੋਂਪੁਰ, ਜ਼ੈਲਦਾਰ ਸੁਖਵਿੰਦਰ ਸਿੰਘ ਘਮੰਡਗੜ੍ਹ ਤੇ ਜਸਵੰਤ ਸਿੰਘ ਮੰਡੋਫ਼ਲ ਆਦਿ ਹਾਜ਼ਰ ਸਨ |