ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ
ਅਜੀਤ ਡੈਸਕ
03-12-2025
ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਸਿੱਖ ਧਰਮ ਦੀ ਉਹ ਰੋਸ਼ਨੀ ਹਨ, ਜਿਨ੍ਹਾਂ ਨੇ ਬਾਲ ਅਵਸਥਾ ਵਿਚ ਹੀ ਜ਼ਾਲਮ ਦੇ ਅੱਗੇ ਸਿਰ ਨਾ ਝੁਕਾ ਕੇ ਸਾਨੂੰ ਸੱਚ ਤੇ ਧਰਮ ਲਈ ਡਟਣ ਦਾ ਅਸਲ ਮਤਲਬ ਦੱਸਿਆ | ਉਨ੍ਹਾਂ ਦੀ ਪਵਿੱਤਰ ਜੀਵਨੀ ਆਉਣ ਵਾਲੀਆਂ ਪੀੜੀਆਂ ਲਈ ਹਮੇਸ਼ਾ ਪੇ੍ਰਰਨਾ ਦਾ ਸਰੋਤ ਰਹੇਗੀ | ਇਸ ਸਮਾਗਮ ਵਿਚ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਬਲਜੀਤ ਸਿੰਘ ਭੁੱਟਾ ਕੌਮੀ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਗੁਰਦੁਆਰਾ ਮੈਨੇਜਰ ਰਣਜੀਤ ਸਿੰਘ, ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ, ਜਗਮੀਤ ਸਿੰਘ ਜੱਗਾ ਤੇ ਕੁਲਵਿੰਦਰ ਸਿੰਘ ਚੀਮਾ ਮੀਤ ਮੈਨੇਜਰ, ਗੁਰਦੀਪ ਸਿੰਘ ਨੌਲੱਖਾ, ਹਰਮਨਜੀਤ ਸਿੰਘ ਤੇ ਗੁਰਇਕਬਾਲ ਸਿੰਘ ਮਾਨ, ਗਗਨਦੀਪ ਸਿੰਘ, ਹਰਜੀਤ ਸਿੰਘ, ਅਕਾਸ਼ਦੀਪ ਸਿੰਘ, ਬਲਜੀਤ ਸਿੰਘ ਅਕਾਊਾਟੈਂਟ, ਨਿਰਵੀਰ ਸਿੰਘ ਖ਼ਜ਼ਾਨਚੀ, ਰਾਜਿੰਦਰ ਸਿੰਘ, ਪਿ੍ਤਪਾਲ ਸਿੰਘ, ਬਿਕਰਮਜੀਤ ਸਿੰਘ ਬਾਜਵਾ, ਸਰੂਪ ਸਿੰਘ, ਨਰਿੰਦਰ ਸਿੰਘ ਰਸੀਦਪੁਰ, ਸੁਖਵਿੰਦਰ ਸਿੰਘ ਘਮੰਡਗੜ੍ਹ, ਜਸਵੰਤ ਸਿੰਘ ਮੰਡੋਫਲ, ਸਤਵੰਤ ਸਿੰਘ ਕਲੌੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ |