29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸਬ ਇੰਸਪੈਕਟਰ ਬਲਬੀਰ ਸਿੰਘ ਨੇ ਚਾਰਜ ਸੰਭਾਲਿਆ

ਅਜੀਤ ਡੈਸਕ 03-12-2025
ਬਸੀ ਪਠਾਣਾਂ, 2 ਦਸੰਬਰ (ਐਚ.ਐਸ.ਗੌਤਮ)-ਸਬ ਇੰਸਪੈਕਟਰ ਬਲਵੀਰ ਸਿੰਘ ਨੇ ਥਾਣਾ ਬਸੀ ਪਠਾਣਾਂ ਦੇ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸਬ-ਇੰਸਪੈਕਟਰ ਬਲਬੀਰ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਹਰ ਹਾਲ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਹਾਲ ਰੱਖਿਆ ਜਾਵੇਗਾ | ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਪੁਲਿਸ ਦਿਨ-ਰਾਤ ਤੱਤਪਰ ਹੈ ਅਤੇ ਗ਼ਲਤ ਅਨਸਰਾਂ ਨੂੰ ਨੱਥ ਪਾਉਣ ਲਈ ਹਰ ਸਮੇਂ ਤਿਆਰ ਰਹੇਗੀ, ਪਰ ਇਸ ਦੇ ਨਾਲ ਹੀ ਸ਼ਹਿਰ ਨਿਵਾਸੀਆਂ ਅਤੇ ਲੋਕਾਂ ਦਾ ਸਹਿਯੋਗ ਵੀ ਅਤਿ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਾਫ਼ ਸੁਥਰਾ, ਭਿ੍ਸ਼ਟਾਚਾਰ ਰਹਿਤ ਅਤੇ ਪਾਰਦਰਸ਼ੀ ਪੁਲਿਸ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਉਨ੍ਹਾਂ ਦਾ ਮੁੱਢਲਾ ਕਾਰਜ ਹੋਵੇਗਾ ਅਤੇ ਥਾਣੇ ਵਿਚ ਪਤਵੰਤਿਆਂ ਨੂੰ ਪੂਰਨ ਸਤਿਕਾਰ ਮਿਲੇਗਾ | ਉਨ੍ਹਾਂ ਅਮਨ ਪਸੰਦ ਸ਼ਹਿਰੀਆਂ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਮਾਹੌਲ ਨੂੰ ਖ਼ੁਸ਼ਗਵਾਰ ਬਣਾਉਣ ਵਿਚ ਉਹ ਪੁਲਿਸ ਦਾ ਸਹਿਯੋਗ ਕਰਨ |
ਪਿਛਲੀ ਖ਼ਬਰ ਸੇਂਟ ਫ਼ਰੀਦ ਸਕੂਲ ਨੇ ਸ਼ਾਨਦਾਰ ਪ੍ਰਾਪਤੀ ਨਾਲ ਰਚਿਆ ਇਤਿਹਾਸ ਅਗਲੀ ਖ਼ਬਰ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਕਾਮਿਆਂ ਦਾ ਤਿੰਨ ਰੋਜ਼ਾ ਧਰਨਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।