ਖਮਾਣੋਂ, 2 ਦਸੰਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਦੀ ਰੰਜਿਸ਼ਨ ਕੁੱਟਮਾਰ ਕਰਨ ਦੇ ਦੋਸ਼ ਹੇਠ ਸੱਤ ਵਿਅਕਤੀਆਂ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਮੁੱਦਈ ਸਤਨਾਮ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਪਿੰਡ ਬੌੜ ਥਾਣਾ ਖੇੜੀ ਨੌਧ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ 6 ਨਵੰਬਰ ਨੂੰ ਪਿੰਡ 'ਚ ਇਕ ਵਿਆਹ 'ਚ ਸ਼ਾਮਿਲ ਹੋਣ ਲਈ ਗਿਆ ਸੀ ਤਾਂ ਸੰਦੀਪ ਸਿੰਘ, ਲਖਵਿੰਦਰ ਸਿੰਘ, ਸਾਹਿਬਜੋਤ ਸਿੰਘ, ਹਰਵੀਰ ਸਿੰਘ, ਹਰਜੋਤ ਸਿੰਘ, ਵਿਕਰਮਜੀਤ ਸਿੰਘ ਅਤੇ ਗੁਰਮੀਤ ਸਿੰਘ ਵਾਸੀਆਨ ਪਿੰਡ ਬੌੜ ਥਾਣਾ ਖੇੜੀ ਨੌਧ ਸਿੰਘ ਨੇ ਉਸ ਦਾ ਮੋਟਰ ਸਾਈਕਲ ਸੁੱਟ ਕੇ ਉਸ ਦੀ ਕੁੱਟਮਾਰ ਕੀਤੀ | ਜਿਸ ਉਪਰੰਤ ਉਹ ਇਲਾਜ ਲਈ ਖਮਾਣੋਂ ਸਿਵਲ ਹਸਪਤਾਲ ਵਿਖੇ ਭਰਤੀ ਹੋਇਆ | ਜਿੱਥੇ ਉਸ ਨੂੰ ਅੱਗੇ ਫ਼ਤਹਿਗੜ੍ਹ ਸਾਹਿਬ ਸਿਵਲ ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ | ਪੁਲਿਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਨਾਮਜ਼ਦ ਕੀਤਾ ਹੈ |